ਅੰਮਿ੍ਤਸਰ, 30 ਦਸੰਬਰ (ਰਾਜੇਸ਼ ਕੁੁਮਾਰ ਸ਼ਰਮਾ)-ਗਾਡ ਗਿਫ਼ਟ ਫਤਹਿ ਪੋ੍ਰਡਕਸ਼ਨ (ਰਜਿ.) ਅਤੇ ਕਰ ਭਲਾ ਹੋਵੇ ਭਲਾ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮਹਾਨ ਮਿਊਜ਼ਿਕਲ ਸ਼ੋਅ 'ਚਾਰ ਸਾਹਿਬਜ਼ਾਦੇ' ਕਰਵਾਇਆ ਗਿਆ, ਜਿਸ 'ਚ ਸਕੂਲੀ ਬੱਚਿਆਂ ਅਤੇ ਪ੍ਰਸਿੱਧ ਗਾਇਕਾਂ ਵਲੋਂ ਵੱਖ-ਵੱਖ ਪੇਸ਼ਕਾਰੀ ਦਿੱਤੀ ਗਈ | ਇਸ ਪੋ੍ਰਗਰਾਮ 'ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਧਰਮ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ | ਸ਼ਰਮਾ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪੇ੍ਰਰਣਾ ਲੈਂਦੇ ਹੋਏ ਆਪਣੇ ਧਰਮ ਅਤੇ ਸਮਾਜ ਲਈ ਵੱਧ ਚੜ੍ਹ ਕੇ ਯੋਗਦਾਨ ਦੇਣਾ ਚਾਹੀਦਾ ਹੈ | ਇਸ ਮੌਕੇ ਮੁੱਖ ਪ੍ਰਬੰਧਕ ਨਰਿੰਦਰ ਸਿੰਘ ਅਤੇ ਸਾਥੀਆਂ ਵਲੋਂ ਬਾਲਕ੍ਰਿਸ਼ਨ ਸ਼ਰਮਾ ਦਾ ਸਨਮਾਨ ਵੀ ਕੀਤਾ ਗਿਆ |