13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪਵਿੱਤਰ ਸ਼ਹਿਰ ਦੇ ਨਾਂਅ 'ਤੇ ਵਾਲ ਸਿਟੀ ਦੇ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਉਣਾ ਬੇਇਨਸਾਫ਼ੀ : ਪੋ੍ਰ. ਚਾਵਲਾ <br/>

Ad Position 21
No active advertisement
ਅਜੀਤ ਡੈਸਕ 31-12-2025
ਅੰਮਿ੍ਤਸਰ, 30 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਦੇ ਵਾਲ ਸਿਟੀ ਨੂੰ ਪਵਿੱਤਰ ਸ਼ਹਿਰ ਐਲਾਨੇ ਜਾਣ ਤੋਂ ਬਾਅਦ, ਸੁਪਾਰੀ, ਬੀੜੀਆਂ, ਸਿਗਰੇਟ ਅਤੇ ਮੀਟ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ 'ਚ ਵਿਆਪਕ ਚਿੰਤਾ ਹੈ | ਇਸ ਮਾਮਲੇ ਨੂੰ ਲੈ ਕੇ ਦੁਕਾਨਦਾਰਾਂ ਦੇ ਇਕ ਵਫ਼ਦ ਨੇ ਆਪਣੀਆਂ ਚਿੰਤਾਵਾਂ ਸਾਂਝੀਆਂ ਕਰਨ ਲਈ ਸ੍ਰੀ ਦੁਰਗਿਆਣ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨਾਲ ਮੁਲਾਕਾਤ ਕੀਤੀ | ਦੁਕਾਨਦਾਰਾਂ ਨੇ ਕਿਹਾ ਕਿ ਉਹ ਪੀੜ੍ਹੀਆਂ ਤੋਂ ਵਾਲ ਸਿਟੀ 'ਚ ਕੰਮ ਕਰ ਰਹੇ ਹਨ ਅਤੇ ਹੁਣ ਸਰਕਾਰ ਦੇ ਫ਼ੈਸਲੇ ਨੇ ਉਨ੍ਹਾਂ ਦੇ ਕੰਮਕਾਜ ਨੂੰ ਪੂਰੀ ਤਰ੍ਹਾਂ ਵਿਗਾੜ ਦਿੱਤਾ ਹੈ | ਉਹ ਸਵਾਲ ਕਰਦੇ ਹਨ ਕਿ ਜੇਕਰ ਉਨ੍ਹਾਂ ਦੇ ਕਾਰੋਬਾਰ ਅਚਾਨਕ ਬੰਦ ਹੋ ਜਾਂਦੇ ਹਨ ਤਾਂ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਕੀ ਹੋਵੇਗਾ | ਦੁਕਾਨਦਾਰਾਂ ਦਾ ਦੋਸ਼ ਹੈ ਕਿ ਸਰਕਾਰ ਨੇ ਇਹ ਫ਼ੈਸਲਾ ਲੈਣ ਤੋਂ ਪਹਿਲਾਂ ਨਾ ਤਾਂ ਉਨ੍ਹਾਂ ਨਾਲ ਸਲਾਹ ਕੀਤੀ ਅਤੇ ਨਾ ਹੀ ਉਨ੍ਹਾਂ ਦੇ ਪੁਨਰਵਾਸ ਜਾਂ ਵਿਕਲਪਿਕ ਰੁਜ਼ਗਾਰ ਲਈ ਕੋਈ ਠੋਸ ਯੋਜਨਾ ਬਣਾਈ | ਇਸ ਮੌਕੇ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਖੜ੍ਹੇ ਕਰਦਿਆਂ ਮੰਗ ਕੀਤੀ ਕਿ ਸਰਕਾਰ ਪਹਿਲਾਂ ਪਵਿੱਤਰ ਸ਼ਹਿਰ ਦੀ ਆਪਣੀ ਪਰਿਭਾਸ਼ਾ ਸਪੱਸ਼ਟ ਕਰੇ | ਉਨ੍ਹਾਂ ਸਵਾਲ ਕੀਤਾ ਕਿ ਕੀ ਸਿਰਫ਼ ਵਾਲ ਸਿਟੀ ਪਵਿੱਤਰ ਹੈ, ਜਿਸ ਨਾਲ ਇਸ ਤੋਂ ਬਾਹਰ ਸਾਰਾ ਸ਼ਹਿਰ ਅਪਵਿੱਤਰ ਹੋ ਜਾਂਦਾ ਹੈ | ਉਨ੍ਹਾਂ ਦਲੀਲ ਦਿੱਤੀ ਕਿ ਵਾਲ ਸਿਟੀ ਦੇ ਬਾਹਰ ਹੋਟਲ, ਰੈਸਟੋਰੈਂਟ ਅਤੇ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹੇਆਮ ਚਲਦੀਆਂ ਹਨ, ਮਾਸ ਅਤੇ ਸ਼ਰਾਬ ਵੇਚਦੀਆਂ ਹਨ | ਇਸ ਤੋਂ ਇਲਾਵਾ, ਸ਼ਹਿਰ ਦੇ ਬਾਹਰ ਬੁੱਚੜਖਾਨੇ ਹਨ, ਜਿੱਥੇ ਜਾਨਵਰਾਂ ਨੂੰ ਨਿਯਮਿਤ ਤੌਰ 'ਤੇ ਕਤਲ ਕੀਤਾ ਜਾਂਦਾ ਹੈ | ਪ੍ਰੋ. ਚਾਵਲਾ ਨੇ ਸਵਾਲ ਕੀਤਾ ਕਿ ਜੇਕਰ ਸਰਕਾਰ ਸੱਚਮੁੱਚ ਅੰਮਿ੍ਤਸਰ ਨੂੰ ਇਕ ਪਵਿੱਤਰ ਸ਼ਹਿਰ ਬਣਾਉਣਾ ਚਾਹੁੰਦੀ ਹੈ, ਤਾਂ ਇਹ ਨਿਯਮ ਪੂਰੇ ਸ਼ਹਿਰ 'ਚ ਇੱਕਸਾਰ ਕਿਉਂ ਨਹੀਂ ਲਾਗੂ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਵਾਲ ਸਿਟੀ ਦੇ ਸਿਰਫ਼ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਉਣਾ ਬੇਇਨਸਾਫ਼ੀ ਹੈ | ਉਨ੍ਹਾਂ ਸ਼ਹਿਰ ਦੇ ਸੰਸਦ ਮੈਂਬਰ ਅਤੇ ਵਿਧਾਇਕਾਂ ਨੂੰ ਵੀ ਸਵਾਲ ਕੀਤਾ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਇਨ੍ਹਾਂ ਦੁਕਾਨਦਾਰਾਂ ਤੋਂ ਵੋਟਾਂ ਕਿਉਂ ਲਈਆਂ | ਕਮੇਟੀ ਦੇ ਸਰਪ੍ਰਸਤ ਡਾ. ਰਾਕੇਸ਼ ਸ਼ਰਮਾ ਨੇ ਵੀ ਵਿਧਾਇਕਾਂ ਦੀ ਚੁੱਪੀ ਨੂੰ ਗੰਭੀਰ ਦੱਸਿਆ | ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਦੇ ਵਿਧਾਇਕ ਜਨਤਾ ਦੇ ਨਾਲ ਨਹੀਂ ਖੜ੍ਹੇ ਹਨ, ਤਾਂ ਜਨਤਾ ਨੂੰ ਆਉਣ ਵਾਲੀਆਂ ਚੋਣਾਂ 'ਚ ਉਨ੍ਹਾਂ ਦਾ ਬਾਈਕਾਟ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਜੀ. ਆਰ. ਪੀ. ਵਲੋਂ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਈ ਲੜਕੀ ਦੀ ਮੌਤ ਅਗਲੀ ਖ਼ਬਰ ਰੇਲਵਨ ਐਪ ਰਾਹੀਂ ਅਣਰਿਜ਼ਰਵਡ ਟਿਕਟ ਬੁਕਿੰਗ 'ਤੇ 3 ਪ੍ਰਤੀਸ਼ਤ ਛੂਟ ਦੀ ਸੁਵਿਧਾ <br/>
Ad Position 24