13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੁੱਜੀਆਂ ਸੰਗਤਾਂ ਤੇ ਸਹਿਯੋਗ ਲਈ ਪ੍ਰਬੰਧਕ ਕਮੇਟੀ ਪ੍ਰਧਾਨ ਤੇ ਜਨਰਲ ਸਕੱਤਰ ਵਲੋਂ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 31-12-2025
ਅੰਮਿ੍ਤਸਰ, 30 ਦਸੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 25 ਤੋਂ 27 ਦਸੰਬਰ ਤੱਕ ਮਨਾਏ ਗਏ 359ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਅਤੇ ਰਿਹਾਇਸ਼, ਮੁਫ਼ਤ ਆਵਾਜਾਈ ਤੇ ਗੁਰੂ ਕੇ ਲੰਗਰਾਂ ਦੇ ਪ੍ਰਬੰਧਾਂ ਲਈ ਬਿਹਾਰ ਸਰਕਾਰ ਅਤੇ ਸੰਤ ਮਹਾਂਪੁਰਸ਼ਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ ਹੈ | ਪ੍ਰਧਾਨ ਤੇ ਜਨ: ਸਕੱਤਰ ਨੇ ਮੀਡੀਆ ਇੰਚਾਰਜ ਸੁਦੀਪ ਸਿੰੰਘ ਵਲੋਂ ਜਾਰੀ ਬਿਆਨ ਵਿਚ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ | ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀ ਵਲੋਂ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਸੰਗਤ ਦੀ ਰਿਹਾਇਸ਼, ਲੰਗਰ, ਟਰਾਂਸਪੋਰਟ ਆਦਿ ਦੀ ਪੂਰੀ ਵਿਵਸਥਾ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਤੋਂ ਬਾਅਦ ਭਾਵੇਂ ਸੰਗਤ ਹੁਣ ਘਰਾਂ ਨੂੰ ਪਰਤ ਰਹੀ ਹੈ, ਪਰ ਅਜੇ ਵੀ ਸ਼ਰਧਾਲੂ ਦਰਸ਼ਨ ਕਰਨ ਲਈ ਪੁੱਜ ਰਹੇ ਹਨ | ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਸਮੇਤ ਬਿਹਾਰ ਸਰਕਾਰ ਦਾ ਵੀ ਧੰਨਵਾਦ ਕਰਦਿਆਂ ਦੱਸਿਆ ਕਿ ਬਿਹਾਰ ਸਰਕਾਰ ਵਲੋਂ ਸੰਗਤ ਦੀ ਸੁਵਿਧਾ ਲਈ 25 ਬੱਸਾਂ ਮੁਫਤ ਯਾਤਰਾ ਲਈ ਦਿੱਤੀਆਂ ਗਈਆਂ | ਇਸ ਦੇ ਨਾਲ ਹੀ ਟੀ. ਐੱਫ਼. ਸੀ., ਓ. ਪੀ. ਸਾਹੂ ਕਮਿਊਨਿਟੀ ਭਵਨ, ਪ੍ਰਕਾਸ਼ ਕੁੰਜ ਸਮੇਤ ਹੋਰ ਸਥਾਨ ਸੰਗਤ ਦੀ ਰਿਹਾਇਸ਼ ਲਈ ਉਪਲਬੱਧ ਕਰਵਾਏ ਗਏ |

Ad Position 22
No active advertisement
ਪਿਛਲੀ ਖ਼ਬਰ ਰਈਆ ਵਿਖੇ ਨਵੇਂ ਸਾਲ ਦੀ ਆਮਦ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ ਸ਼ਾਮ ਨੂੰ <br/> ਅਗਲੀ ਖ਼ਬਰ ਜੀ. ਆਰ. ਪੀ. ਵਲੋਂ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਈ ਲੜਕੀ ਦੀ ਮੌਤ
Ad Position 24