ਪੱਟੀ, 31 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਸੰਧੂ ਵਲੋਂ ਪੱਟੀ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਸੰਧੂ ਨੇ ਆਖਿਆ ਕਿ ਪਾਰਟੀ ਹਾਈਕਮਾਂਡ ਦੇ ਨਿਰਦੇਸ਼ਾਂ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਦੀਆਂ ਗਤੀਵਿਧੀਆਂ 'ਤੇ ਚਾਨਣਾ ਪਾਇਆ ਗਿਆ | ਸ. ਸੰਧੂ ਨੇ ਆਖਿਆ ਕਿ ਲੋਕ ਨਾ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ, ਸਗੋਂ ਉਹ ਡਰੇ ਹੋਏ ਮਹਿਸੂਸ ਕਰ ਰਹੇ ਹਨ, ਕਿਉਂਕਿ ਸੂਬੇ ਵਿਚ ਡਰ ਦਾ ਮਾਹੌਲ ਬਣਾਇਆ ਗਿਆ ਹੈ | ਬਦਲਾਅ ਦੇ ਚੱਕਰ 'ਚ ਆ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਸੀ | ਸੰਧੂ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਦੇ ਹੱਕ ਵਿਚ ਫਤਵਾ ਦੇਣਗੇ | ਇਸ ਮੌਕੇ ਕਰਨ ਪੰਨੂੰ, ਗੁਰਬੀਰ ਸਿੰਘ ਗਲੈਡੀ ਮੰਡ, ਮਨਦੀਪ ਉਦੇ, ਹਰਦਿਆਲ ਸਿੰਘ ਦਦੇਹਰ ਸਾਹਿਬ, ਭਗਵਾਨ ਸਿੰਘ ਬੁਰਜ, ਸੰਜੀਵ ਕਾਚੀ, ਹਰਭਜਨ ਸਿੰਘ, ਅਨਮੋਲ, ਨਿਰਮਲ ਸਿੰਘ ਮਰਹਾਣਾ, ਗੁਰਮੀਤ ਸਿੰਘ, ਪ੍ਰਭਜੋਤ ਨਬੀਪੁਰ, ਗੁਰਮੀਤ ਸਿੰਘ, ਜਗਜੀਤ ਹਰੀਕੇ, ਜਗਤਾਰ ਤਾਰੀ, ਸਿਕੰਦਰ ਨੰਦਪੁਰ, ਸੁਖਬੀਰ ਸਰਹਾਲੀ, ਹਰੀਸ਼ ਸੂਦ, ਅਜੇ ਕੁਮਾਰ, ਸਤਵਿੰਦਰ ਸਿੰਘ, ਬਲਜੀਤ ਸਿੰਘ ਤੇ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |