ਹਰੀਕੇ ਪੱਤਣ, 31 ਮਈ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਸਕੂਲ ਦੇ ਪਿ੍ੰਸੀਪਲ ਪੰਪਲਜੀਤ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਨੂੰ ਵਿਦਿਆਰਥੀਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਕੁਦਰਤੀ ਸਰੋਤ ਪਾਣੀ ਦੀ ਸਾਂਭ ਸੰਭਾਲ ਨੂੰ ਤਰਜੀਹ ਦਿੰਦੇ ਹੋਏ ਲੋੜ ਅਨੁਸਾਰ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਮੈਂਬਰ ਇੰਚਾਰਜ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰੂ ਸਾਹਿਬ ਜੀ ਵਲੋਂ ਬਖਸ਼ਿਸ਼ ਕੀਤੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਧਾਰਨ ਕਰਕੇ ਸੁਚੱਜਾ ਜੀਵਨ ਜਿਉਣ ਦਾ ਸੰਦੇਸ਼ ਦਿੱਤਾ |