ਤਰਨ ਤਾਰਨ, 31 ਮਈ (ਹਰਿੰਦਰ ਸਿੰਘ)- ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਢੋਟੀਆਂ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ, ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਗੁਰਮਤਿ ਵਿਚਾਰਾ ਕੀਤੀਆਂ | ਇਸ ਤੋਂ ਬਾਅਦ ਵਿਦਿਆਰਥੀਆਂ ਦੇ ਮਾਤਾ-ਪਿਤਾ ਤੇ ਅਧਿਆਪਕਾਂ ਨਾਲ ਗਰਮੀ ਦੀਆਂ ਛੁੱਟੀਆਂ ਦੇ ਕੰਮ ਦੇ ਸੰਬੰਧ ਵਿਚ ਗੱਲਬਾਤ ਕੀਤੀ | ਇਸਦੇ ਨਾਲ ਹੀ ਠੰਢੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਅਕਾਲ ਅਕੈਡਮੀ ਸਟਾਫ਼ ਵਲੋਂ ਇਕ ਚੰਗਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ, ਜਿਸ ਵਿੱਚ ਪੰਛੀਆਂ ਦੀ ਘੱਟ ਦੀ ਜਾ ਰਹੀ ਗਿਣਤੀ ਨੂੰ ਮੁੱਖ ਰੱਖਦਿਆਂ ਅਕੈਡਮੀ ਵਿੱਚ ਮਿੱਟੀ ਤੋਂ ਬਣਾਏ ਹੋਏ ਕੱੁਜਿਆਂ ਨੂੰ ਆਏ ਹੋਏ ਮਾਤਾ-ਪਿਤਾ ਅਤੇ ਵਿਦਿਆਰਥੀਆਂ ਨੂੰ ਵੰਡੇ ਗਏ ਤਾਂ ਜੋ ਪੰਛੀ ਆਪਣੀ ਪਿਆਸ ਨੂੰ ਪੂਰਾ ਕਰ ਸਕਣ | ਸੰਬੰਧੀ ਅਕਾਲ ਅਕੈਡਮੀ ਦੇ ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਅਤੇ ਜੀਵਨ ਦੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ |