29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਮੁੰਡਾਪਿੰਡ ਅਤੇ ਹੋਰ ਪਿੰਡਾਂ 'ਚ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 01-06-2025
ਫਤਿਆਬਾਦ, 31 ਮਈ (ਹਰਵਿੰਦਰ ਸਿੰਘ ਧੂੰਦਾ)-ਕਿ੍ਸ਼ੀ ਿਵਿਗਆਨ ਕੇਂਦਰ ਵਲੋਂ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ | ਜਿਸ ਤਹਿਤ ਪਿੰਡ ਮੁੰਡਾ ਪਿੰਡ ਵਿਖੇ ਸਰਪੰਚ ਪਿ੍ਥੀਪਾਲ ਸਿੰਘ ਮੁੰਡਾਪਿੰਡ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ | ਇਸ ਤੋੋਂ ਇਲਾਵਾ ਪਿੰਡ ਗੁੱਜਰਪੁਰ, ਖਾਰਾ ਅਤੇ ਜੌਣੇਕੇ ਵਿਖੇ ਵੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ | ਇਨ੍ਹਾਂ ਕੈਂਪਾ ਵਿਚ ਕੇ.ਐੱਚ.ਵੀ.ਐੱਚ.ਕੇ. ਬੂਹ ਦੀ ਟੀਮ ਦੇ ਨਾਲ ਖੇਤੀਬਾੜੀ ਵਿਭਾਗ ਤਰਨ ਤਾਰਨ ਦੇ ਵਿਗਆਨੀਆਂ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ, ਪਸ਼ੂ ਪਾਲਣ ਤੇ ਮੱਛੀ ਪਾਲਣ ਸਬੰਧੀ ਅਤੇ ਭੋਜਨ ਪ੍ਰੋਸੈਸਿੰਗ ਸਬੰਧੀ ਜਾਣਕਾਰੀ ਦਿੱਤੀ ਗਈ | ਇਨਾ ਕੈਂਪਾਂ ਵਿਚ ਡਾ.ਪ੍ਰਬਜੀਤ ਸਿੰਘ, ਡਿਪਟੀ ਡਾਇਰੈਕਟਰ ਨੇ ਦੱਸਿਆ ਕੇ ਇਸ ਅਭਿਆਨ ਦਾ ਮੁੱਖ ਮਕਸਦ ਹਰ ਕਿਸਾਨ ਤੱਕ ਤਕਨੀਕੀ ਜਾਣਕਾਰੀ ਪਹੁੰਚਾ ਕੇ ਖੇਤੀਬਾੜੀ ਦੀ ਆਮਦਨ ਵਿਚ ਵਾਧਾ ਕਰਨਾ ਹੈ | ਡਾ.ਨਵਜੋਤ ਸਿੰਘ ਬਰਾੜ ਨੇ ਝੋਨੇ ਦੀ ਕਾਸ਼ਤ ਵਿਚ ਪਾਣੀ ਦੀ ਸੰਭਾਲ ਸਬੰਧੀ ਕਿਸਾਨ ਵੀਰਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ | ਡਾ.ਅਨਿਲ ਕੁਮਾਰ ਨੇ ਮਿੱਟੀ ਪਰਖ ਦੀ ਮਹੱਤਤਾ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ | ਡਾ. ਪ੍ਰਭਜਿੰਦਰ ਸਿੰਘ ਨੇ ਪਸ਼ੂ ਪਾਲਣ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ | ਡਾ.ਪਿਵਰਜੀਤ ਕੌਰ ਢਿੱਲੋਂ ਨੇ ਕਿਸਾਨ ਬੀਬੀਆਂ ਨੂੰ ਦੁੱਧ ਤੋਂ ਵੱਖ-ਵੱਖ ਪਦਾਰਥ ਬਣਾਉਣ ਸਬੰਧੀ ਜਾਗਰੂਕ ਕੀਤਾ | ਡਾ. ਸੁਰਿੰਦਰ ਸਿੰਘ ਵਲੋਂ ਸਾਊਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ | ਖੇਤੀਬਾੜੀ ਵਿਭਾਗ ਤੋਂ ਡਾ.ਕਮਲਜੀਤ ਸਿੰਘ ਅਤੇ ਉਂਨ੍ਹਾ ਦੀ ਟੀਮ ਵਲੋਂ ਕਿਸਾਨਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਸਬੰਧੀ ਜਾਗਰੂਕ ਕਰਵਾਇਆ | ਇਸ ਮੌਕੇ ਕੇ.ਐੱਚ.ਵੀ.ਐੱਚ.ਕੇ. ਵਲੋੋਂ ਕਿਸਾਨਾਂ ਦੀ ਜਾਣਕਾਰੀ ਲਈ ਇਕ ਪ੍ਰਦਰਸ਼ਨੀ ਲਗਾਈ ਅਤੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਸਾਹਿਤ ਵੀ ਵੰਡਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਬਿਕਰਮਜੀਤ ਸਿੰਘ ਅਤੇ ਲੈਕਚਰਾਰ ਕੁਲਦੀਪ ਕੌਰ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ <br/> ਅਗਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24