29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਅਭਿਮਨਿਊ ਰਾਣਾ

Ad Position 21
No active advertisement
ਅਜੀਤ ਡੈਸਕ 01-06-2025
ਤਰਨ ਤਾਰਨ, 31 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ.ਅਭਿਮਨਿਊ ਰਾਣਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਮੁਖੀ ਐੱਸ.ਆਈ. ਨਰੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਗਗੜੇਵਾਲ ਨਜ਼ਦੀਕ ਨਾਕਾਬੰਦੀ ਦੌਰਾਨ ਗੁਰਜੰਟ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਭਲੋਜਲਾ, ਰਾਜਬੀਰ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਭਲਾਈਪੁਰ ਡੋਗਰਾਂ ਜੋ ਕਿ ਮੋਟਰਸਾਈਕਲ ਨੰਬਰ ਪੀ.ਬੀ.08 ਈ.ਪੀ. 6718 'ਤੇ ਸਵਾਰ ਹੋ ਕੇ ਆ ਰਹੇ ਸਨ, ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ.ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਹੱਲਾ ਚੰਡੀਗੜ ਫਤਿਆਬਾਦ ਤੋਂ ਹਰਪ੍ਰੀਤ ਸਿੰਘ ਉਰਫ ਹੈਪੀ, ਸੁਖਵਿੰਦਰ ਸਿੰਘ ਉਰਫ ਰਾਜੂ ਪੁੱਤਰਾਨ ਪ੍ਰਗਟ ਸਿੰਘ ਵਾਸੀਅਨ ਫੈਲੋਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਸਿਲਵਰ ਪੇਪਰ ਦੀ ਬਣੀ ਪੰਨੀ ਅਤੇ 10 ਰੁਪਏ ਦਾ ਨੋਟ ਦੀ ਬਣੀ ਪਾਈਪ ਅਤੇ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਰਵੀਸ਼ੰਕਰ ਨੇ ਪੁਲਿਸ ਪਾਰਟੀ ਸਮੇਤ ਬਾਵਾ ਸ਼ੂਜ ਫੈਕਟਰੀ ਨਜ਼ਦੀਕ ਤੋਂ ਧਰਮਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਸਲਵਿੰਦਰ ਸਿੰਘ ਵਾਸੀ ਖੁਵਾਸਪੁਰ ਹਾਲ ਵਾਸੀ ਬਾਬਾ ਬਿਧੀ ਚੰਦ ਕਾਲੋਨੀ ਗੋਇੰਦਵਾਲ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਗੁਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੇ.ਕੇ ਬੈਰੀਅਰ ਖੇਮਕਰਨ ਦੇ ਨਜ਼ਦੀਕ ਤੋਂ ਪ੍ਰਤਾਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ 9 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ |
(ਬਾਕੀ ਸਫ਼ਾ 13 'ਤੇ)
Ad Position 22
No active advertisement
ਪਿਛਲੀ ਖ਼ਬਰ ਸਾਲਿਆਂ ਕੁੱਟਿਆ ਜੀਜਾ, 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ
Ad Position 24