29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਾਲਿਆਂ ਕੁੱਟਿਆ ਜੀਜਾ, 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 01-06-2025
ਤਰਨ ਤਾਰਨ, 31 ਮਈ (ਹਰਿੰਦਰ ਸਿੰਘ)-ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਸਾਲਿਆਂ ਵਲੋਂ ਜੀਜੇ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ 4 ਵਿਅਕਤੀਆਂ ਤੋਂ ਇਲਾਵਾ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਗੁਰਵਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਅੰਮਿ੍ਤਸਰ ਰੋਡ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਆਪਣੀ ਪਤਨੀ ਮਨਪ੍ਰੀਤ ਕੌਰ ਨਾਲ ਘਰੇਲੂ ਝਗੜਾ ਚੱਲਦਾ ਸੀ, ਜਿਸ ਦੇ ਚੱਲਦਿਆ ਉਸ ਦੇ ਸਾਲਿਆ ਨੇ ਮਿਲ ਕੇ ਉਸ ਨੂੰ ਸੱਟਾਂ ਲਗਾ ਕੇ ਜ਼ਖ਼ਮੀ ਕੀਤਾ ਹੈ | ਇਹ ਕਰੀਬ 5 ਦਿਨ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਦੌਰਾਨ ਦਾਖ਼ਲ ਰਿਹਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਜਗੇਦਵ ਸਿੰਘ ਪੁੱਤਰ ਦਿਲਬਾਗ ਸਿੰਘ, ਸੁਖਦੇਵ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਬਾਕੀਪੁਰ ਹਾਲ ਵਾਸੀਆਨ ਗਰੀਨ ਐਵੀਨਿਊ ਤਰਨ ਤਾਰਨ, ਚਮਕੌਰ ਸਿੰਘ ਵਾਸੀ ਬਾਕੀਪੁਰ ਹਾਲ ਵਾਸੀ ਬਾਠ ਰੋਡ ਤਰ ਨਤਾਰਨ, ਅਕਾਸ਼ ਵਾਸੀ ਮੁਹੱਲਾ ਨਾਨਕਸਰ ਤਰਨ ਤਾਰਨ ਸਮੇਤ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਛੇੜਛਾੜ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਘਰ 'ਚ ਦਾਖ਼ਲ ਹੋ ਕੇ ਪਰਿਵਾਰ ਨਾਲ ਕੀਤੀ ਕੁੱਟਮਾਰ, 6 ਖ਼ਿਲਾਫ਼ ਮਾਮਲਾ ਦਰਜ
Ad Position 24