29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬਾਬਾ ਖੜਕ ਸਿੰਘ ਦੀ ਬਰਸੀ ਮਨਾਈ <br/>

Ad Position 21
No active advertisement
ਅਜੀਤ ਡੈਸਕ 01-06-2025
ਝਬਾਲ, 31 ਮਈ (ਸਰਬਜੀਤ ਸਿੰਘ)-ਮਹਾਨ ਕਾਰ ਸੇਵਾ, ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਬੀੜ ਸਾਹਿਬ ਵਾਲਿਆਂ ਦੀ ਬਰਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੱਖਰੇ ਤੌਰ 'ਤੇ ਮਨਾਈ ਗਈ | ਇਸ ਮੌਕੇ ਸਵੇਰੇ ਮੀਰੀ ਪੀਰੀ ਹਾਲ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਸਿੰਘਾਂ ਨੇ ਗੁਰਬਾਣੀ ਦੇ ਕੀਰਤਨ ਕੀਤੇ ਅਤੇ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਕਵੀਸ਼ਰ ਅਤੇ ਢਾਡੀ ਸਿੰਘਾਂ ਨੇ ਗੁਰੂ ਦਾ ਇਤਿਹਾਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਗਿਆਨੀ ਸੁਖਵੰਤ ਸਿੰਘ ਸੁਰਸਿੰਘ ਵਾਲਿਆਂ ਨੇ ਹਾਜ਼ਰ ਸੰਗਤਾਂ ਨਾਲ ਬਾਬਾ ਜੀ ਦੇ ਜੀਵਨ ਬਾਰੇ ਵਿਚਾਰਾਂ ਕੀਤੀਆਂ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਲਈ ਕਿਹਾ | ਇਸ ਮੌਕੇ ਮੈਨੇਜਰ ਸਰਬਦਿਆਲ ਸਿੰਘ ਘਰਿਆਲਾ, ਗੁਰਜੀਤ ਸਿੰਘ ਪੰਜਵੜ, ਬਿਕਰਮਜੀਤ ਸਿੰਘ ਸੁਰਸਿੰਘ, ਜਸਪਾਲ ਸਿੰਘ ਨੌਸ਼ਹਿਰਾ ਢਾਲਾ, ਸੁਰਿੰਦਰ ਸਿੰਘ ਚੂਸਲੇਵੜ ,ਬਲਜੀਤ ਸਿੰਘ ਤੋਂ ਇਲਾਵਾ ਦਫ਼ਤਰ ਦਾ ਸਮੂਹ ਸਟਾਫ਼ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ | ਇਸ ਸਮੇਂ ਸੰਗਤਾਂ ਨੂੰ ਗੁਰੂ ਕੇ ਲੰਗਰਾਂ ਅਤੇ ਜਲੇਬੀਆਂ ਵਰਤਾਂਈਆ ਗਈਆਂ ਤੋਂ ਇਲਾਵਾ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਸ਼ੇਸ਼ ਕੈਂਪ ਦੌਰਾਨ 127 ਦਿਵਿਆਂਗਜਨਾਂ ਤੇ ਬਜ਼ੁਰਗਾਂ ਨੂੰ ਸਰਕਾਰ ਵਲੋਂ ਵੰਡੇ ਗਏ ਸਹਾਇਕ ਉਪਕਰਣ <br/>
Ad Position 24