29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 01-06-2025
ਝਬਾਲ, 31 ਮਈ (ਸੁਖਦੇਵ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਧਾਰਮਿਕ ਅਧਿਆਪਕ ਰਜਿੰਦਰ ਕੌਰ ਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ | ਉਪਰੰਤ ਵਿਦਿਆਰਥੀ ਸੁਖਰਾਜ ਸਿੰਘ ਦੇ ਜਥੇ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ | ਉਪਰੰਤ ਵਿਦਿਆਰਥਣ ਰਵਨੀਤ ਕੌਰ ਦੇ ਜਥੇ ਵਲੋਂ ਕਵੀਸਰੀ ਪੇਸ਼ ਕੀਤੀ ਗਈ | ਗਿਆਨੀ ਸੋਹਨ ਸਿੰਘ ਸ਼ੀਤਲ ਸਿੰਘ ਢਾਡੀ ਕਵੀਸ਼ਰ ਕਾਲਜ ਦੇ ਢਾਡੀ ਜਥੇ ਵਲੋਂ ਵਾਰਾਂ ਗਾਇਨ ਕਰਕੇ ਸਿੱਖ ਇਤਿਹਾਸ 'ਤੇ ਚਾਨਣਾ ਪਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਰਾਜਬੀਰ ਸਿੰਘ ਮੰਡਿਆਲਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਅਤੇ ਸ਼ਹੀਦੀ 'ਤੇ ਵਿਸਥਾਰ ਸਹਿਤ ਸਾਂਝ ਪਾਉਂਦਿਆਂ ਵਿਦਿਆਰਥੀਆਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਆਖਿਆ ਕਿ ਅਜੋਕਾ ਨੌਜਵਾਨ ਪੀੜੀ ਆਪਣੇ ਮਾਰਗ ਤੋਂ ਭਟਕ ਕੇ ਸ਼ਹੀਦੀ ਦਿਹਾੜਿਆਂ 'ਤੇ ਉੱਚੀ ਉੱਚੀ ਅਵਾਜ਼ ਵਿਚ ਡੀ.ਜੇ. ਲਗਾਉਣ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ | ਉਨ੍ਹਾਂ ਆਖਿਆ ਕਿ ਜੇਕਰ ਅਸੀਂ ਨੌਜਵਾਨਾਂ ਨੂੰ ਆਪਣੇ ਗੌਰਵਮਈ ਇਤਿਹਾਸ ਨਾਲ ਜੋੜ ਦਈਏ ਤਾਂ ਉਹ ਵਾਪਸ ਆਪਣੀ ਮੁੱਖ ਧਾਰਾ ਵਿਚ ਆ ਸਕਦੇ ਹਨ | ਇਸ ਮੌਕੇ ਪਿ੍ੰਸੀਪਲ ਡਾ. ਤਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਸ ਸਮੇਂ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਝਬਾਲ, (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਇਸ ਮੌਕੇ ਮੀਰੀ-ਪੀਰੀ ਹਾਲ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਨਾਲ ਸੰਬੰਧਿਤ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਇਸ ਮੌਕੇ ਕਥਾਵਾਚਕ ਭਾਈ ਸੁਖਵੰਤ ਸਿੰਘ ਨੇ ਕਥਾ ਵੀਚਾਰਾਂ ਕੀਤੀਆਂ ਅਤੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਦਿੱਤੀ ਗਈ ਸ਼ਹਾਦਤ ਸਿੱਖ ਕੌਮ ਲਈ ਉਹ ਸ਼ਕਤੀ ਬਣ ਕੇ ਉਭਰੀ, ਜਿਸ ਤੋਂ ਅਗਵਾਈ ਲੈ ਕੇ ਸਿੱਖ ਪੰਥ ਨੇ ਸ਼ਹਾਦਤਾਂ ਦੀ ਇਕ ਅਜਿਹੀ ਲੜੀ ਸਿਰਜੀ, ਜਿਸ ਦਾ ਦੁਨੀਆ ਦੇ ਇਤਿਹਾਸ ਅੰਦਰ ਹੋਰ ਕੋਈ ਮੁਕਬਲਾ ਨਹੀਂ ਹੈ | ਇਸ ਮੌਕੇ ਮੈਨੇਜ਼ਰ ਸਰਬਦਿਆਲ ਸਿੰਘ, ਮੀਤ ਮੈਨੇਜ਼ਰ ਗੁਰਜੀਤ ਸਿੰਘ, ਸੁਪਰਵਾਈਜ਼ਰ ਪਿ੍ਥੀਪਾਲ ਸਿੰਘ, ਅਕਾਊਾਟੈਂਟ ਅਮਰਬੀਰ ਸਿੰਘ, ਰਿਕਾਰਡ ਕੀਪਰ ਜਸਪਾਲ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਬਾਬਾ ਬਿਕਰਮਜੀਤ ਸਿੰਘ, ਕਾਬਲ ਸਿੰਘ, ਖਜਾਨਚੀ ਜਗਜੀਤ ਸਿੰਘ, ਗੁਰਭਾਗ ਸਿੰਘ, ਪ੍ਰਗਟ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |
ਸ਼ੁੱਭ ਕਰਮਨ ਵੈੱਲਫ਼ੇਅਰ ਸੁਸਾਇਟੀ ਨੇ ਸ਼ਹੀਦੀ ਦਿਹਾੜਾ ਮਨਾਇਆ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ਼ੁੱਭ ਕਰਮਨ ਵੈੱਲਫ਼ੇਅਰ ਸੁਸਾਇਟੀ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਕੂਲ ਦੇ ਬੱਚਿਆਂ ਤੇ ਸਟਾਫ਼ ਨਾਲ ਮਨਾਇਆ ਗਿਆ | ਇਸ ਮੌਕੇ ਮਨਜੀਤ ਕੌਰ ਬੁਰਜ ਦੀ ਪ੍ਰਧਾਨਗੀ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਨੰਬਰ 5 ਵਿਖੇ ਸ਼ੁੱਭ ਕਰਮਨ ਵੈਲਫ਼ੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨਾਲ ਰਲ ਕੇ ਮਨਾਇਆ ਗਿਆ | ਸ਼ੁੱਭ ਕਰਮਨ ਵੈੱਲਫ਼ੇਅਰ ਸੁਸਾਇਟੀ ਪੱਟੀ ਵਲੋਂ ਸਕੂਲ ਨੂੰ ਇਕ ਸੀਲਿੰਗ ਫੈਨ ਦਿੱਤਾ ਗਿਆ ਅਤੇ ਠੰਡੇ ਮਿੱਠੇ ਜੂਸ ਦੀ ਛਬੀਲ ਲਗਾਈ ਗਈ, ਜਿਸ ਦਾ ਬੱਚਿਆਂ ਨੇ ਬੜਾ ਅਨੰਦ ਮਾਣਿਆ | ਇਸ ਸਮੇਂ ਸਕੂਲ ਦੇ ਬੱਚਿਆਂ ਨੂੰ ਬਿਸਕੁਟ ਆਦਿ ਵੀ ਵੰਡੇ ਗਏ | ਇਸ ਮੌਕੇ ਸ਼ੁੱਭ ਕਰਮਨ ਵੈੱਲਫ਼ੇਅਰ ਸੁਸਾਇਟੀ ਦੇ ਮੈਂਬਰ ਕਮਲਜੀਤ ਕੌਰ, ਸਪਨਾ ਚਾਵਲਾ, ਰੇਨੂੰ ਸ਼ਰਮਾ, ਰਾਜਵਿੰਦਰ ਕੌਰ ਹਾਜ਼ਰ ਸਨ | ਇਸ ਮੌਕੇ ਹੈੱਡ ਟੀਚਰ ਰਾਜਵਿੰਦਰ ਕੌਰ, ਨਵਜੋਤ ਕੌਰ, ਮਲਕੀਤ ਸਿੰਘ, ਮਨਪ੍ਰੀਤ ਕੌਰ, ਸੰਦੀਪ ਸਿੰਘ, ਨੀਤੂ ਬਾਲਾ, ਰਣਦੀਪ ਕੌਰ ਅਤੇ ਜੀਵਨਜੋਤ ਕੌਰ ਨੇ ਸੁਸਾਇਟੀ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬਾਬਾ ਖੜਕ ਸਿੰਘ ਦੀ ਬਰਸੀ ਮਨਾਈ <br/>
Ad Position 24