29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 01-06-2025
ਤਰਨ ਤਾਰਨ, 31 ਮਈ (ਹਰਿੰਦਰ ਸਿੰਘ)- ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਪ੍ਰਧਾਨ ਅਤੇ ਸਟੇਟ ਕਮੇਟੀ ਦੇ ਸਰਪ੍ਰਸਤ ਪ੍ਰਧਾਨ ਅਜੀਤ ਸਿੰਘ ਫ਼ਤਿਹਚੱਕ ਦੀ ਅਗਵਾਈ ਵਿਚ ਪੱਟੀ, ਖਡੂਰ ਸਾਹਿਬ ਅਤੇ ਤਰਨ ਤਾਰਨ ਦੇ ਪੈਨਸ਼ਨਰਜ ਆਗੂਆਂ ਨਾਲ ਮੀਟਿੰਗ ਹੋਈ | ਇਸ ਮੌਕੇ ਅਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜੁਰਗ ਪੈਨਸ਼ਨਰਾਂ ਵਲੋਂ ਮਹਿੰਗੇ ਇਲਾਜ ਤੇ ਖਰਚੇ ਲੱਖਾਂ ਰੁਪਏ ਦੇ ਮੈਡੀਕਲ ਬਿੱਲਾਂ ਨੂੰ ੂੰ ਪੰਜਾਬ ਸਰਕਾਰ ਨੇ ਪਿਛਲੇ ਦੋ ਤਿੰਨ ਸਾਲਾਂ ਤੋਂ ਉਨ੍ਹਾਂ ਦੀ ਪ੍ਰਤੀ ਪੂਰਤੀ ਲਈ ਬਜਟ ਜਾਰੀ ਨਾ ਕਰਕੇ ਪੈਨਸ਼ਨਰਾਂ ਨੂੰ ਪ੍ਰੇਸ਼ਾਨੀ ਵਿਚ ਪਾ ਰੱਖਿਆ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਜਦੋਂ ਜ਼ਿਲਿ੍ਹਆਂ ਵਿਚੋਂ ਸਿਵਲ ਸਰਜਨਾਂ ਪਾਸ ਹਰੇਕ ਜ਼ਿਲ੍ਹੇ ਵਿਚ ਪਾਸ ਹੋਏ ਅਤੇ ਪਾਸ ਹੋਣ ਵਾਲੇ ਬਿੱਲਾਂ ਦੀ ਰਕਮ ਲੱਖਾਂ ਰੁਪਏ ਬਣਦੀ ਹੈ ਅਤੇ ਇਹ ਲੱਖਾਂ ਰੁਪਏ ਦੇ ਬਿੱਲ ਪੰਜਾਬ ਸਰਕਾਰ ਦੀ ਘਟੀਆ ਨੀਤੀ ਅਤੇ ਨੀਅਤ ਕਾਰਨ ਬਜਟ ਨਾ ਭੇਜਣ ਕਰਕੇ ਹਵਾ ਵਿਚ ਲਟਕ ਰਹੇ ਹਨ | ਬਜ਼ੁਰਗ ਪੈਨਸ਼ਨਰਜ ਬੁਢਾਪੇ ਅਤੇ ਬਿਮਾਰੀ ਦੀ ਹਾਲਤ ਵਿਚ ਤਰਸਯੋਗ ਜੀਵਨ ਬਸਰ ਕਰ ਰਹੇ ਹਨ | ਪੰਜਾਬ ਦੇ ਇਹ ਬਜ਼ੁਰਗ ਪੈਨਸ਼ਨਰ ਜਿੰਨਾਂ ਨੂੰ ਕਦੇ ਸਮਾਜ ਦੇ ਸੀਨੀਅਰ ਸਿਟੀਜਨ ਅਤੇ ਕਦੇ ਸੁਪਰ ਸਿਟੀਜਨ ਕਹਿ ਕੇ ਪੁਕਾਰਿਆ ਜਾਂਦਾ ਹੈ, ਅੱਜ ਬਿਮਾਰੀਆਂ 'ਤੇ ਲੱਗੇ ਲੱਖਾਂ ਰੁਪਏ ਦੀ ਉਡੀਕ ਕਰ ਰਹੇ ਹਨ ਅਤੇ ਇਹ ਪ੍ਰਤੀ ਪੂਰਤੀ ਨਾ ਹੋਣ ਕਾਰਨ ਮਾਨਸਿਕ ਪੀੜਾਂ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸਾਰੇ ਜ਼ਿਲਿ੍ਹਆਂ ਦੇ ਸਿਵਲ ਸਰਜਨ ਦਫ਼ਤਰਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਪੈਨਸ਼ਨਰਾਂ ਦੇ ਮੈਡੀਕਲ ਬਿੱਲ ਅਤੇ ਸਿਹਤ ਵਿਭਾਗ ਨਾਲ ਸੰਬੰਧਿਤ ਪੈਨਸ਼ਨਰਾਂ ਦੇ ਲੀਵ ਇਨ ਕੈਸ਼ਮੈਂਟ ਦੇ ਬਕਾਏ ਸਮੇਂ ਸਿਰ ਜਾਰੀ ਕਰਨ ਦੀ ਮੰਗ ਕਰਨਗੇ | ਉਨ੍ਹਾਂ ਮੰਗ ਕੀਤੀ ਕਿ ਕੈਸ਼ ਲੈੱਸ ਹੈਲਥ ਸਕੀਮ ਲਾਗੂ ਕਰਨ ਲਈ ਪੈਨਸ਼ਨਰਜ਼ ਜੁਆਇੰਟ ਫਰੰਟ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਇਸ ਦਾ ਸਾਰਥਿਕ ਹੱਲ ਕੱਢਿਆ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੈਨਸ਼ਨਰਾਂ, ਫੈਮਲੀ ਪੈਨਸ਼ਨਰਾਂ ਨੂੰ ਛੇਵੇਂ ਪੇਕਮਿਸ਼ਨ ਦੇ ਬਕਾਏ, ਉਨ੍ਹਾਂ ਦੀ ਵਡੇਰੀ ਉਮਰ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਬਹੁਤ ਸਾਰੇ ਬਜ਼ੁਰਗ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਲੰਮੀ ਮਿਆਦ ਦੀਆਂ 12 ਕਿਸ਼ਤਾਂ ਅਤੇ 42 ਕਿਸ਼ਤਾਂ ਵਿਚ ਦੇਣ ਦੀ ਬਜਾਏ ਯੱਕ ਮੁਸ਼ਤ ਦਿੱਤੇ ਜਾਣ ਤਾਂ ਕਿ ਉਹ ਆਪਣੇ ਜੀਵਨ ਦੇ ਆਖਰੀ ਦਿਨ ਸਕੂਨ ਨਾਲ ਜੀਣ ਲਈ ਇਨ੍ਹਾਂ ਦੀ ਵਰਤੋਂ ਕਰ ਸਕਣ | ਇਸ ਮੌਕੇ ਤੀਰਥ ਸਿੰਘ ਖਵਾਸਪੁਰ, ਧਰਮ ਸਿੰਘ ਖਡੂਰ ਸਾਹਿਬ, ਸੁਰਿੰਦਰ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ, ਵਿਜੇ ਕੁਮਾਰ ਵਿਨਾਇਕ, ਹਰਸੁਖਦੇਵ ਸਿੰਘ, ਸਰਵਨ ਸਿੰਘ, ਤਰਲੋਕ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਰਕੇਸ਼ ਕੁਮਾਰ ਸ਼ਰਮਾ, ਰਸ਼ਪਾਲ ਸਿੰਘ ਰੰਧਾਵਾ, ਬਲਰਾਜ ਸਿੰਘ ਭਰੋਵਾਲ ਅਤੇ ਬਲਜੀਤ ਸਿੰਘ ਪੱਟੀ, ਸਰਵਨ ਸਿੰਘ ਰਸੂਲਪੁਰ, ਬੂਟਾ ਸਿੰਘ, ਸੰਤਪਾਲ ਸ਼ੇਖਚੱਕ ਅਤੇ ਵਿਕਰਮ ਸਿੰਘ ਆਦਿ ਨੇ ਕੀਤੀ |

Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਛੇੜਛਾੜ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Ad Position 24