ਤਰਨ ਤਾਰਨ, 31 ਮਈ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਜੋ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਰਹਿਨੁਮਾਈ ਹੇਠ ਤਰੱਕੀ ਦੀ ਰਾਹ 'ਤੇ ਚੱਲ ਰਿਹਾ ਹੈ, ਵਿਖੇ ਅਧਿਆਪਕ ਮਾਪਿਆਂ ਦੀ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲ ਵਲੋਂ ਬੱਚਿਆਂ ਦੀਆਂ ਮਹੀਨਾਵਾਰ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ ਕੀਤਾ ਗਿਆ | ਨਤੀਜਿਆਂ ਤੋਂ ਮਾਪੇ ਕਾਫੀ ਖੁਸ਼ ਸਨ ਅਤੇ ਅਧਿਆਪਕਾਂ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਪ੍ਰਤੀ ਪ੍ਰੇਰਿਤ ਕੀਤਾ | ਸਕੂਲ ਦੇ ਪਿ੍ੰਸੀਪਲ ਸਰਬਜੀਤ ਕੌਰ ਨੇ ਵੀ ਬੱਚਿਆਂ ਦੇ ਮਾਤਾ-ਪਿਤਾ ਨਾਲ ਗੱਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹੋ ਜਿਹੇ ਇਮਤਿਹਾਨ ਬੱਚਿਆਂ ਵਿਚ ਸਿੱਖਿਆ ਪ੍ਰਤੀ ਰੁਚੀ ਪੈਦਾ ਕਰਨ ਅਤੇ ਇਨ੍ਹਾਂ ਦੀ ਸਮਝ ਸ਼ਕਤੀ ਨੂੰ ਜਾਂਚਣ ਲਈ ਲਏ ਜਾਂਦੇ ਹਨ | ਇਸ ਵਿਸ਼ੇਸ਼ ਮੌਕੇ 'ਤੇ ਸਕੂਲ ਦੀ ਮੈਨੇਜਮੈਂਟ ਅਤੇ ਸਟਾਫ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਦਾ ਵੀ ਪ੍ਰਬੰਧ ਕੀਤਾ ਗਿਆ | ਇਸ ਉਪਰਾਲੇ ਵਿਚ ਮਾਪਿਆਂ ਵੱਲੋਂ ਬਹੁਤ ਸ਼ਲਾਘਾ ਕੀਤੀ ਗਈ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਆਦਿ ਨੇ ਵੀ ਸ਼ਮੂਲੀਅਤ ਕੀਤੀ |