30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਸੈਮੀਨਾਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 01-06-2025
ਤਰਨ ਤਾਰਨ, 31 ਮਈ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ, ਜੋ ਕਿ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਰਹਿਨੁਮਾਈ ਹੇਠ ਵਿਦਿਆ ਦੇ ਖੇਤਰ ਵਿਚ ਕਾਰਜਸ਼ੀਲ ਹੈ, ਵਿਖੇ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੀ ਸਭ ਤੋਂ ਵੱਡੀ ਸਮੱਸਿਆ ਨੂੰ ਘੱਟ ਕਰਨ ਤਹਿਤ ਸਹੀ ਵਿਸ਼ੇ ਦੀ ਚੋਣ ਅਤੇ ਸਿੱਖਿਆ ਪ੍ਰਤੀ ਸੁਚੇਤ ਕਰਨ ਲਈ ਕੈਰੀਅਰ ਕਾਊਾਸਲਿੰਗ ਵਿਸ਼ੇ ਉੱਪਰ ਇਕ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਦਾ ਉਦਘਾਟਨ ਅਧਿਆਪਕ ਸਾਜਨ ਪਾਠਕ ਅਤੇ ਗੁਰਪ੍ਰੀਤ ਸਿੰਘ ਵਲੋਂ ਕੀਤਾ ਗਿਆ | ਅਧਿਆਪਕਾਂ ਨੇ ਹਰ ਵਿਸ਼ੇ ਬਾਰੇ ਜਾਣਕਾਰੀ ਦਿੰਦੇ ਹੋਏ ਰੁਚੀ ਅਨੁਸਾਰ ਵਿਸ਼ੇ ਚੁਣਨ ਵਿਚ ਮਦਦ ਕੀਤੀ, ਜੋ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਅਤੇ ਕਾਮਯਾਬੀ ਹਾਸਿਲ ਕਰਨ ਵਿਚ ਸਹਾਇਕ ਸਿੱਧ ਹੋ ਸਕਦੇ ਹਨ | ਅਧਿਆਪਕ ਸਾਜਨ ਪਾਠਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਹਰ ਵਿਦਿਆਰਥੀ ਨੂੰ ਆਪਣੇ ਵਿਸ਼ੇ ਦੀ ਚੋਣ ਕਰਨ ਤੋਂ ਪਹਿਲਾਂ ਆਪਣੇ ਵਿਸ਼ੇ ਪ੍ਰਤੀ ਰੁਚੀ ਅਤੇ ਵਿਸ਼ੇਸ਼ ਸੰਦਰਭਾਂ ਉੱਪਰ ਪਕੜ ਹੋਣੀ ਬਹੁਤ ਜ਼ਰੂਰੀ ਹੁੰਦੀ ਹੈ, ਕਿਉਂਕਿ ਇਨ੍ਹਾਂ ਦੋ ਚੀਜ਼ਾਂ ਦੇ ਤਹਿਤ ਹੀ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦਾ ਹੈ | ਇਸ ਤੋਂ ਉਪਰੰਤ ਸਕੂਲ ਦੇ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਨੇ ਵੀ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਸਮਝਾਇਆ ਕਿ ਬੱਚਿਆਂ ਨੂੰ ਆਪਣੀਆਂ ਰੁਚੀਆਂ ਅਤੇ ਹੁਨਰਾਂ ਮੁਤਾਬਕ ਭਵਿੱਖ ਲਈ ਇਕ ਗੋਲ ਸੈਟ ਕਰਕੇ ਯੋਜਨਾਬੱਧ ਤਰੀਕੇ ਨਾਲ ਪੜ੍ਹਾਈ ਕਰਨ ਦੀ ਆਦਤ ਕਿਸ਼ੋਰ ਅਵਸਥਾ ਤੋਂ ਹੀ ਪੈਦਾ ਕਰਨੀ ਚਾਹੀਦੀ ਹੈ, ਕਿਉਂਕਿ ਇਸ ਤਰ੍ਹਾਂ ਕਰਨ ਨਾਲ ਬੱਚੇ ਦਾ ਮਾਰਗਦਰਸ਼ਨ ਹਮੇਸ਼ਾਂ ਸਹੀ ਰਸਤੇ 'ਤੇ ਹੀ ਰਹਿੰਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਵਿਦਿਆਰਥੀ ਆਪਣੇ ਕੈਰੀਅਰ ਦੇ ਵਿਸ਼ੇ ਦੀ ਚੋਣ ਪਹਿਲਾਂ ਤੋਂ ਹੀ ਕਰਕੇ ਰੱਖਦੇ ਹਨ, ਉਹ ਸਰੀਰਕ ਅਤੇ ਮਾਨਸਿਕ ਪੱਖੋਂ ਵੀ ਮਜਬੂਤ ਬਣਦੇ ਹਨ | ਇਸਦੇ ਨਾਲ ਹੀ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਮਿਹਨਤ ਨਾਲ ਹਰ ਵਿਦਿਆਰਥੀ ਜੀਵਨ ਵਿਚ ਖਾਸ ਮੁਕਾਮ ਹਾਸਲ ਕਰ ਸਕਦਾ ਹੈ | ਇਸ ਸੈਮੀਨਾਰ ਵਿਚ ਬੱਚਿਆਂ ਵਿਚ ਉਤਸ਼ਾਹ ਦੇਖਣਯੋਗ ਸੀ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ ਐਸੋਸੀਏਸ਼ਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ
Ad Position 24