30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਦਾ ਮੁੱਖ ਮਕਸਦ ਖੇਤੀਬਾੜੀ ਦੀ ਆਮਦਨ 'ਚ ਵਾਧਾ ਕਰਨਾ- ਡਾ. ਪ੍ਰਭਜੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 01-06-2025
ਹਰੀਕੇ ਪੱਤਣ, 31 ਮਈ (ਸੰਜੀਵ ਕੁੰਦਰਾ)-ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਹਰੀਕੇ ਪੱਤਣ ਤੇ ਦਦੇਹਰ ਸਾਹਿਬ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਜ਼ਿਲ੍ਹੇ ਵਿਚ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਕੀਤੀ ਗਈ | ਇਸ ਕੈਂਪ ਵਿਚ ਕੇ.ਵੀ.ਕੇ. ਬੂਹ ਦੀ ਟੀਮ ਦੇ ਨਾਲ ਕਿਸਾਨ ਸੇਵਾ ਸਲਾਹਕਾਰ ਕੇਂਦਰ ਤਰਨ ਤਾਰਨ ਅਤੇ ਇਫਕੋ ਤਰਨ ਤਾਰਨ ਦੇ ਵਿਗਿਆਨੀਆਂ ਵਲੋਂ ਕਿਸਾਨ ਵੀਰਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ, ਪਸ਼ੂ ਪਾਲਣ ਤੇ ਮੱਛੀ ਪਾਲਣ ਸਬੰਧੀ ਅਤੇ ਭੋਜਨ ਪ੍ਰੋਸੈਸਿੰਗ ਸਬੰਧੀ ਜਾਣਕਾਰੀ ਦਿੱਤੀ ਗਈ | ਕੈਂਪ ਦੀ ਸ਼ੁਰੂਆਤ ਵਿਚ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਦੇ ਡਿਪਟੀ ਡਾਇਰੈਕਟਰ ਡਾ.ਪ੍ਰਭਜੀਤ ਸਿੰਘ ਨੇ ਦੱਸਿਆ ਕੇ ਇਸ ਅਭਿਆਨ ਦਾ ਮੁੱਖ ਮਕਸਦ ਹਰ ਕਿਸਾਨ ਤੱਕ ਤਕਨੀਕੀ ਜਾਣਕਾਰੀ ਪਹੁੰਚਾ ਕੇ ਖੇਤੀਬਾੜੀ ਦੀ ਆਮਦਨ ਵਿਚ ਵਾਧਾ ਕਰਨਾ ਹੈ | ਉਨ੍ਹਾਂ ਕਿਹਾ ਕਿ ਅਗਲੇ 14 ਦਿਨਾ ਤੱਕ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਕੈਂਪ ਲਗਾ ਕਿ ਕਿਸਾਨ ਵੀਰਾਂ ਨੂੰ ਜਾਗਰੂਕ ਕੀਤਾ ਜਾਵੇਗਾ | ਡਾ. ਨਵਜੋਤ ਸਿੰਘ ਬਰਾੜ ਨੇ ਝੋਨੇ ਦੀ ਕਾਸ਼ਤ ਵਿਚ ਪਾਣੀ ਦੀ ਸੰਭਾਲ ਸਬੰਧੀ ਕਿਸਾਨ ਵੀਰਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ | ਡਾ.ਅਨਿਲ ਕੁਮਾਰ ਨੇ ਮਿੱਟੀ ਪਰਖ ਦੀ ਮਹੱਤਤਾ ਸਬੰਧੀ ਕਿਸਾਨ ਵੀਰਾਂ ਨੂੰ ਜਾਗਰੂਕ ਕੀਤਾ | ਡਾ.ਪ੍ਰਭਜਿੰਦਰ ਸਿੰਘ ਨੇ ਪਸ਼ੂ ਪਾਲਣ ਤੇ ਡਾ. ਸਾਹਿਲ ਨੇ ਮੱਛੀ ਪਾਲਣ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ | ਡਾ.ਪਿਵਰਜੀਤ ਕੌਰ ਢਿੱਲੋਂ ਨੇ ਕਿਸਾਨ ਬੀਬੀਆਂ ਨੂੰ ਦੁੱਧ ਤੋਂ ਵੱਖ ਵੱਖ ਪਦਾਰਥ ਬਣਾਉਣ ਸਬੰਧੀ ਜਾਗਰੂਕ ਕੀਤਾ | ਕਿਸਾਨ ਸੇਵਾ ਸਲਾਹਕਾਰ ਕੇਂਦਰ ਦੀ ਟੀਮ ਵਲੋਂ ਯੂਨੀਵਰਸਿਟੀ ਦੀਆਂ ਵੱਖ-ਵੱਖ ਸਹੁਲਤਾਂ ਸਬੰਧੀ ਕਿਸਾਨ ਵੀਰਾਂ ਨੂੰ ਜਾਗਰੂਕ ਕਰਵਾਇਆ ਗਿਆ | ਇਫਕੋ ਤੋਂ ਆਏ ਹੋਏ ਮਾਹਿਰਾਂ ਵਲੋਂ ਕਿਸਾਨ ਵੀਰਾਂ ਨੂੰ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕ ਕਰਵਾਇਆ ਗਿਆ | ਅੰਤ ਵਿਚ ਇਕਬਾਲ ਸਿੰਘ ਸਿੱਧੂ ਸਰਪੰਚ ਹਰੀਕੇ ਪੱਤਣ ਤੇ ਸੁਰਿੰਦਰ ਸਿੰਘ ਸਰਪੰਚ ਦਦੇਹਰ ਸਾਹਿਬ ਨੇ ਕੇ.ਵੀ.ਕੇ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹੋ ਜਿਹੇ ਕੈਂਪ ਸਾਡੀ ਖੇਤੀ ਨੂੰ ਵਿਗਿਆਨਿਕ ਲੀਹਾਂ 'ਤੇ ਲਿਆਉਣ ਲਈ ਬਹੁਤ ਜ਼ਰੂਰੀ ਹਨ | ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੇ ਕਿਸਾਨ ਵੀਰਾਂ ਨੇ ਹਿੱਸਾ ਲਿਆ | ਇਸ ਮੌਕੇ ਕੇ. ਵੀ. ਕੇ. ਵਲੋਂ ਕਿਸਾਨ ਵੀਰਾਂ ਦੀ ਜਾਣਕਾਰੀ ਲਈ ਇਕ ਪ੍ਰਦਰਸ਼ਨੀ ਲਗਾਈ ਅਤੇ ਕਿਸਾਨ ਵੀਰਾਂ ਨੂੰ ਖਤੀਬਾੜੀ ਨਾਲ ਸਬੰਧਤ ਸਾਹਿਤ ਵੀ ਵੰਡਿਆ ਗਿਆ | ਇਸ ਮੌਕੇ ਪੰਚਾਇਤ ਮੈਂਬਰ ਅਮਰੀਕ ਸਿੰਘ ਗੁਰਪ੍ਰਤਾਪ ਸਿੰਘ ਖਹਿਰਾ, ਰੇਸ਼ਮ ਸਿੰਘ, ਪਰਮਜੀਤ ਸਿੰਘ ਕਰੀਰ, ਅੰਗਰੇਜ਼ ਸਿੰਘ, ਸ਼ਾਲੂ ਹਰੀਕੇ ਤੇ ਹਰਦਿਆਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਬ ਜੇਲ੍ਹ ਪੱਟੀ ਵਿਖੇ ਮਨਾਇਆ ਵਿਸ਼ਵ ਤੰਬਾਕੂ ਰਹਿਤ ਦਿਵਸ ਅਗਲੀ ਖ਼ਬਰ ਪੈਨਸ਼ਨਰਜ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>
Ad Position 24