ਤਰਨ ਤਾਰਨ, 31 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਸਰਦਾਰ ਇਨਕਲੇਵ ਦੇ ਅਵਤਾਰ ਸਿੰਘ ਪੰਨੂ ਸੇਵਾਮੁਕਤ ਬੈਂਕ ਮੈਨੇਜਰ ਅਤੇ 5 ਸਾਥੀਆਂ ਸਮੇਤ ਅਵਤਾਰ ਸਿੰਘ ਤਨੇਜਾ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਹਰਮਿੰਦਰ ਸਿੰਘ ਗਿੱਲ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਇਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਉਪਰੰਤ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜੋ ਕਿ ਪੰਜਾਬ ਵਿਚ ਖੁਸ਼ਹਾਲੀ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆ ਸਕਦੀ ਹੈ | ਇਸ ਮੌਕੇ ਅਵਤਾਰ ਸਿੰਘ ਪੰਨੂ ਸੇਵਾਮੁਕਤ ਬੈਂਕ ਮੈਨੇਜਰ ਦੇ ਗ੍ਰਹਿ ਵਿਖੇ ਹੋਏ ਪ੍ਰੋਗਰਾਮ ਦੌਰਾਨ ਅਮਨਪ੍ਰੀਤ ਸਿੰਘ, ਤਜਿੰਦਰਵੀਰ ਸਿੰਘ, ਨਰਿੰਦਰ ਸਿੰਘ ਫੌਜੀ ਅਤੇ ਜਿੰਦਰ ਸਿੰਘ ਚਾਵਲਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਅਵਤਾਰ ਸਿੰਘ ਪੰਨੂ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਵਾਸਤੇ ਦਿਨ ਰਾਤ ਕੰਮ ਕਰਨਗੇ | ਮੀਟਿੰਗ ਵਿਚ ਹਰਮਿੰਦਰ ਸਿੰਘ ਗਿੱਲ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ, ਅਵਤਾਰ ਸਿੰਘ ਤਨੇਜਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ, ਅਵਤਾਰ ਸਿੰਘ ਠੇਕੇਦਾਰ, ਕਸ਼ਮੀਰ ਸਿੰਘ, ਨਰਿੰਦਰ ਸਿੰਘ, ਇੰਦਰਜੀਤ ਸਿੰਘ, ਤਰਸੇਮ ਕੁਮਾਰ, ਅਸਮ ਸਿੰਘ, ਲਾਡੀ ਪ੍ਰਧਾਨ, ਬਰਕਤ ਸਿੰਘ ਵੋਹਰਾ, ਹਰਭਜਨ ਸਿੰਘ ਜਸਵੀਰ ਸਿੰਘ, ਜਤਿੰਦਰ ਪੂਰੀ,ਬਲਦੇਵ ਸਿੰਘ, ਕਵਲਦੀਪ ਸਿੰਘ, ਜਸਪਾਲ ਸਿੰਘ, ਜਿੰਦਰ ਸਿੰਘ, ਸੁਖਦੀਪ ਸਿੰਘ ਸੰਧੂ, ਹਰਚਰਨ ਸਿੰਘ ਸੰਧੂ, ਹਰਪ੍ਰੀਤ ਸਿੰਘ, ਕੁਲਵੰਤ ਸਿੰਘ, ਗਗਨਦੀਪ ਸਿੰਘ, ਰਣਜੀਤ ਸਿੰਘ, ਮਨਪ੍ਰੀਤ ਸਿੰਘ ਮਾਨਾ, ਰਾਣਾ ਕਲਕੱਤਾ, ਮਲਕੀਤ ਸਿੰਘ ਖਾਲਸਾ, ਮੇਜਰ ਸਿੰਘ ਹਾਂਗਕਾਂਗ ਸ਼ਾਮਿਲ ਹੋਏ |