ਤਰਨ ਤਾਰਨ, 31 ਮਈ (ਹਰਿੰਦਰ ਸਿੰਘ)- ਤਰਨ ਤਾਰਨ ਹਰੀਕੇ ਰੋਡ ਸਥਿਤ ਦਦੇਹਰ ਸਾਹਿਬ ਦੇ ਨਜ਼ਦੀਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 2 ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜ਼ਖਮੀਆਂ ਵਿਚੋਂ ਇਕ ਦੀ ਹਾਲਤ ਨਾਜੁਕ ਹਾਲਤ ਹੋਣ 'ਤੇ ਉਸ ਨੂੰ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ, ਉਸਦਾ ਪਿਤਾ ਗੁਰਦੇਵ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਅਤੇ ਗੁਰਜੀਤ ਸਿੰਘ ਨਾਮਕ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਹੇ ਸੀ, ਜਦ ਉਹ ਦਦੇਹਰ ਸਾਹਿਬ ਦੇ ਨਜ਼ਦੀਕ ਪਹੁੰਚੇ ਤਾਂ ਇਕ ਅਣਪਛਾਤੇ ਵਾਹਨ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਮੋਟਰਸਾਈਕਲ ਸਵਾਰ ਗੁਰਜੀਤ ਸਿੰਘ ਦੇ ਸਿਰ 'ਤੇ ਸੱਟਾਂ ਲੱਗੀਆਂ ਅਤੇ ਦੋਵਾਂ ਲੱਤਾਂ ਟੁੱਟ ਗਈਆਂ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ | ਗੁਰਪ੍ਰੀਤ ਸਿੰਘ ਦੇ ਸਿਰ ਉਪਰ ਸੱਟਣ ਹੋਣ ਕਾਰਨ ਉਸ ਨੂੰ ਅੰਮਿ੍ਤਸਰ ਹਸਪਤਾਲ ਰੈਫਰ ਕਰ ਦਿੱਤਾ ਗਿਆ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਨੇ ਸੰਬੰਧਿਤ ਪੁਲਿਸ ਥਾਣੇ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ |