30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਵਾਲੇ- ਕਰਨਬੀਰ ਬੁਰਜ <br/>

Ad Position 21
No active advertisement
ਅਜੀਤ ਡੈਸਕ 01-06-2025
ਝਬਾਲ, 31 ਮਈ (ਸੁਖਦੇਵ ਸਿੰਘ)-ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਲੋਕ 2027 ਵਿਚ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਅਤੇ ਧੜਾਧੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਵਾਈਸ ਪ੍ਰਧਾਨ ਕਰਨਬੀਰ ਸਿੰਘ ਬੁਰਜ ਨੇ ਪਿੰਡ ਪੰਜਵੜ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਕਾਂਗਰਸ ਦੇ ਹੱਕ ਵਿਚ ਲੋਕ ਲਹਿਰ ਪੈਦਾ ਹੋ ਚੁੱਕੀ ਹੈ | ਵੱਖ-ਵੱਖ ਪਾਰਟੀਆਂ ਦਾ ਪੱਲਾ ਛੱਡ ਕੇ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਨੇ 'ਆਪ' ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੁ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਬਾਵਜੂਦ ਵੀ ਨਸ਼ਾ ਪਹਿਲਾਂ ਨਾਲੋਂ ਜਿਆਦਾ ਵਿਕ ਰਿਹਾ ਹੈ | ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਬਜਾਏ ਨਸ਼ਾ ਕਰਨ ਦੇ ਆਦੀ ਹੋ ਚੁੱਕੇ ਲੋਕਾਂ ਨੇ ਪਰਚੇ ਕੀਤੇ ਜਾ ਰਹੇ ਹਨ | ਤਿੰਨ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਔਰਤਾਂ ਦੇ ਖਾਤੇ ਵਿਚ ਹਜ਼ਾਰ ਰੁਪਏ ਨਹੀਂ ਆਏ | ਇਸ ਮੌਕੇ ਮਾਸਟਰ ਗੁਰਸੇਵਕ ਸਿੰਘ ਪੰਜਵੜ, ਪਰਮਜੀਤ ਸਿੰਘ ਪੰਜਵੜ, ਸਾਬਕਾ ਸਰਪੰਚ ਅਮਰ ਸਿੰਘ, ਡਾਕਟਰ ਬਲਕਾਰ ਸਿੰਘ, ਪੱਪੂ ਪੰਜਵੜ, ਗੁਰਪਾਲ ਸਿੰਘ ਕਾਲੀਆ, ਮਹਿੰਦਰ ਸਿੰਘ, ਹਰਜੀਤ ਸਿੰਘ, ਸਾਹਿਬ ਸਿੰਘ ਮੁਨਸ਼ੀ, ਡਾਕਟਰ ਸਤਨਾਮ ਸਿੰਘ, ਜਗੀਰ ਸਿੰਘ, ਕਸ਼ਮੀਰ ਸਿੰਘ, ਸੱਤਾ ਸਿੰਘ , ਚੇਅਰਪਰਸਨ ਮਹਿੰਦਰ ਕੌਰ, ਗੁਰਸ਼ੇਰ ਸਿੰਘ, ਹਰਭਜਨ ਸਿੰਘ, ਹਰਜੀਤ ਸਿੰਘ ਝਬਾਲ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀ, ਸਰਪੰਚ ਗੁਰਚਰਨ ਸਿੰਘ ਖੈਰਦੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘਰ 'ਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ, ਕੇਸ ਦਰਜ ਅਗਲੀ ਖ਼ਬਰ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾਈ <br/>
Ad Position 24