30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਘਰ 'ਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ, ਕੇਸ ਦਰਜ

Ad Position 21
No active advertisement
ਅਜੀਤ ਡੈਸਕ 01-06-2025
ਤਰਨ ਤਾਰਨ, 31 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਘਰ ਵਿਚਦਾਖ਼ਲ ਹੋ ਕੇ ਕੁਝ ਵਿਅਕਤੀਆਂ ਵਲੋਂ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਔਰਤਾਂ ਸਮੇਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਰਾਏ ਅਮਾਨਤ ਖਾਂ ਵਿਖੇ ਅਮਰਜੀਤ ਕੌਰ ਪਤਨੀ ਲਾਲ ਸਿੰਘ ਵਾਸੀ ਗੰਡੀਵਿੰਡ ਨੇ ਸ਼ਿਕਾਇਤ ਦਰਜ ਕਰਵਾਈ ਕਿ 21 ਅਪ੍ਰੈਲ ਨੂੰ ਮਨਪ੍ਰੀਤ ਸਿੰਘ ਪੁੱਤਰ ਕਾਲਾ ਸਿੰਘ, ਮਨਦੀਪ ਕੌਰ ਪਤਨੀ ਹੈਪੀ, ਨਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀਆਨ ਗੰਡੀਵਿੰਡ ਲਲਕਾਰੇ ਮਾਰਦੇ ਹੋਏ ਸਾਡੇ ਘਰ ਦਾਖ਼ਲ ਹੋ ਗਏ ਅਤੇ ਉਸਨੂੰ ਡਾਂਗਾਂ ਮਾਰ ਕੇ ਜ਼ਖ਼ਮੀ ਕੀਤਾ | ਉਸਨੂੰ ਛੁਡਾਉਣ ਆਈ ਉਸਦੀ ਨੂੰ ਹ ਸੁਰਜੀਤ ਕੌਰ ਨਾਲ ਵੀ ਇਨ੍ਹਾਂ ਨੇ ਕਾਫੀ ਧੱਕਾ ਮੁੱਕੀ ਕੀਤੀ ਸਾਡੇ ਰੌਲਾ ਪਾਉਣ 'ਤੇ ਉਕਤ ਵਿਅਕਤੀ ਉਥੋੋਂ ਗਾਲੀ ਗਲੋਚ ਕਰਦੇ ਹੋਏ ਦੋੜ ਗਏ | ਫਿਰ ਉਸਦੀ ਕੁੜਮਣੀ ਕੁਲਵਿੰਦਰ ਕੌਰ ਨੇ ਸਵਾਰੀ ਦਾ ਪ੍ਰਬੰਧ ਕਰਕੇ ਉਸਨੂੰ ਸਿਵਲ ਹਸਪਤਾਲ ਕਸੇਲ ਦਾਖ਼ਲ ਕਰਵਾਇਆ | ਜਾਂਚ ਅਧਿਕਾਰੀ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੀ ਤਰਜ਼ 'ਚ ਪੰਜਾਬ ਸਰਕਾਰ ਦੇਵੇ ਸਿੱਖ ਦੰਗਾ ਪੀੜਤ ਪਰਿਵਾਰਾਂ ਨੂੰ ਨੌਕਰੀਆਂ <br/> ਅਗਲੀ ਖ਼ਬਰ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਵਾਲੇ- ਕਰਨਬੀਰ ਬੁਰਜ <br/>
Ad Position 24