03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਰਮੁਖ ਸਿੰਘ ਥਾਣਾ ਵਲਟੋਹਾ ਦੇ ਐੱਸ. ਐੱਚ.ਓ. ਨਿਯੁਕਤ

Ad Position 21
No active advertisement
ਅਜੀਤ ਡੈਸਕ 02-06-2025
ਅਮਰਕੋਟ, 1 ਜੂਨ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਥਾਣਾ ਵਲਟੋਹਾ ਵਿਖੇ ਸਬ ਇੰਸਪੈਕਟਰ ਗੁਰਮੁਖ ਸਿੰਘ ਨੇ ਐੱਸ.ਐੱਚ.ਓ. ਦਾ ਅਹੁਦਾ ਸੰਭਾਲਿਆ | ਇਸ ਮੌਕੇ ਨਵ ਨਿਯੁਕਤ ਐੱਸ.ਐੱਚ.ਓ. ਗੁਰਮੁਖ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਥਾਣਾ ਵਲਟੋਹਾ ਅਧੀਨ ਪੈਂਦੇ ਇਲਾਕੇ ਵਿਚ ਕਿਸੇ ਪ੍ਰਕਾਰ ਦੀ ਗੁੰਡਾਗਰਦੀ ਅਤੇ ਨਸ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੁਲਿਸ ਥਾਣੇ ਵਿਚ ਆਉਣ ਵਾਲੇ ਹਰੇਕ ਮੁਹਤਬਰ ਵਿਅਕਤੀ ਦਾ ਪੂਰਾ ਮਾਨ ਸਨਮਾਨ ਕੀਤਾ ਜਾਵੇਗਾ ਅਤੇ ਸਭ ਨੂੰ ਪੂਰਨ ਨਿਆਂ ਦਿਵਾਇਆ ਜਾਵੇਗਾ | ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਪ੍ਰਕਾਰ ਦੀ ਛੋਟ ਨਹੀਂ ਹੋਵੇਗੀ | ਇਸ ਮੌਕੇ ਮੁਣਸ਼ੀ ਰਸਪਾਲ ਸਿੰਘ ਅਤੇ ਕਾਂਸਟੇਬਲ ਜੈ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਭੱਟੀਆਂ ਢਾਹਾਂ ਵਾਸੀ ਕਿਸਾਨਾਂ ਨੇ ਅਰਬਨ ਅਸਟੇਟ ਤਹਿਤ ਜ਼ਮੀਨ ਐਕਵਾਇਰ ਦੇ ਵਿਰੋਧ 'ਚ ਸਰਕਾਰ ਵਿਰੁੱਧ ਖੋਲਿ੍ਹਆ ਮੋ...
Ad Position 24