ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਥਾਣਾ ਖਾਲੜਾ ਦੀ ਪੁਲਿਸ ਵਲੋਂ ਪਿੰਡ ਡੱਲ ਦੇ ਖ਼ੇਤਾਂ ਵਿਚੋਂ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਕਲਸੀਆਂ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿਤੀ ਕਿ ਕਸ਼ਮੀਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਡੱਲ ਦੇ ਖੇਤ ਵਿਚ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੈ | ਇਸ ਇਤਲਾਹ ਸੰਬੰਧੀ ਬੀ.ਐੱਸ.ਐੱਫ. ਦੇ ਅਧਿਕਾਰੀਆਂ ਨੂੰ ਜਾਣੂ ਕਰਾ ਕੇ ਮੌਕਾ 'ਤੇ ਪੁੱਜ ਕੇ ਸਾਝਾਂ ਸਰਚ ਆਪ੍ਰੇਸ਼ਨ ਕੀਤਾ ਤਾਂ ਕਸ਼ਮੀਰ ਸਿੰਘ ਦੇ ਖੇਤ ਵਿਚੋ ਇਕ ਪੈਕੇਟ ਹੈਰੋਇਨ ਬ੍ਰਾਮਦ ਹੋਇਆ, ਜਿਸ ਦਾ ਵਜਨ 508 ਗ੍ਰਾਮ ਹੈਰੋਇਨ ਬਰਾਮਦ ਹੋਈ |