04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜ਼ਿਲ੍ਹਾ ਪ੍ਰਧਾਨ ਮੰਨਾ ਨੇ ਮੁਗਲਾਣੀ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ <br/>

Ad Position 21
No active advertisement
ਅਜੀਤ ਡੈਸਕ 02-06-2025
ਖਡੂਰ ਸਾਹਿਬ, 1 ਜੂਨ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਭਾਜਪਾ ਪ੍ਰਧਾਨ ਮਨਜੀਤ ਸਿੰਘ ਮੰਨਾ ਮੀਆਂਵਿੰਡ ਸਾਬਕਾ ਵਿਧਾਇਕ ਅਤੇ ਸਾਬਕਾ ਪਾਰਲੀਮਾਨੀ ਸਕੱਤਰ ਨੇ ਪਿੰਡ ਮੁਗਲਾਣੀ ਵਿਖੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਜਿਨ੍ਹਾਂ ਵਿਚ ਬਿਜਲੀ, ਪਾਣੀ, ਰਾਸ਼ਨ ਕਾਰਡ, ਸਿਹਤ ਬੀਮਾ ਆਦਿ ਦਾ ਮਨਜੀਤ ਸਿੰਘ ਮੰਨਾ ਵਲੋਂ ਨਿਪਟਾਰਾ ਕਰਨ ਦਾ ਯਕੀਨ ਦਵਾਇਆ ਤੇ ਕੁਝ ਸਮੱਸਿਆਵਾਂ ਨੂੰ ਮੌਕੇ ਉਪਰ ਹੱਲ ਕਰਕੇ ਜਨਤਾ ਦੀ ਵਾਹ-ਵਾਹ ਖੱਟੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੰਨਾ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਾਸੀਆਂ ਲਈ ਅਨੇਕਾਂ ਸਹੂਲਤਾਂ ਸ਼ੁਰੂ ਕੀਤੀਆਂ ਹੋਈਆਂ ਹਨ, ਪਰ ਕੁਝ ਸਹੂਲਤਾਂ ਉਪਰ ਪੰਜਾਬ ਸਰਕਾਰ ਆਪਣਾ ਠੱਪਾ ਲਾ ਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਆਪ੍ਰੇਸ਼ਨ ਸਿੰਦੂਰ ਰਾਹੀਂ ਪਾਕਿਸਤਾਨ ਨੂੰ ਚਟਾਈ ਧੂੜ ਨੂੰ ਪਾਕਿਸਤਾਨੀ ਕਦੇ ਭੁੱਲ ਨਹੀਂ ਸਕਣਗੇ ਅਤੇ ਭਾਰਤ ਵਾਸੀਆਂ ਨੂੰ ਆਪਣੇ ਚਹੇਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪਰ ਮਾਣ ਮਹਿਸੂਸ ਹੋ ਰਿਹਾ ਹੈ | ਇਸ ਮੌਕੇ ਪਿੰਡ ਮੁਗਲਾਣੀ ਦੇ ਸੁਖਵਿੰਦਰ ਸਿੰਘ ਕਾਲਾ, ਕੁਲਬੀਰ ਸਿੰਘ, ਬਲਕਾਰ ਸਿੰਘ, ਮੁਖਤਾਰ ਸਿੰਘ, ਦਰਸ਼ਨ ਸਿੰਘ, ਗੁਰਮੇਜ ਸਿੰਘ, ਪਰਮਜੀਤ ਸਿੰਘ, ਸਰਦੂਲ ਸਿੰਘ ਤੇ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ ਨੂੰ ਸਨਮਾਨਿਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਭਾਜਪਾ ਨੂੰ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਕੈਪਟਨ ਜਸਪਾਲ ਸਿੰਘ ਤੱਖਤੂਚੱਕ ਸਰਕਲ ਪ੍ਰਧਾਨ, ਸਰਬਰਿੰਦਰ ਸਿੰਘ ਬੌਬੀ ਸਰਕਲ ਪ੍ਰਧਾਨ, ਨਿੱਜੀ ਸਕੱਤਰ ਜਸਵੰਤ ਸਿੰਘ ਡਿੰਪੀ ਮੀਆਂਵਿੰਡ, ਹਰਵਿੰਦਰ ਸਿੰਘ ਲਾਡੀ, ਸੁਖਦੇਵ ਸਿੰਘ ਤੇ ਹਰਦੇਵ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ <br/> ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਹਮਲੇ ਦੀ 41ਵੀਂ ਬਰਸੀ, ਸਿੱਖ ਕੌਮ ਅੱਜ ਵੀ ਇਨਸਾਫ਼ ਲਈ ਸੰਘਰਸ਼ਸ਼ੀਲ- ਬ੍ਰਹਮਪੁਰਾ
Ad Position 24