04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 02-06-2025
ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਅਧੀਨ ਪੈਂਦੀ ਚੌਂਕੀ ਟਾਊਨ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕੋਲੋਂ 14 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧ ਵਿਚ ਥਾਣਾ ਸਿਟੀ ਵਿਖੇ ਫੜੇ ਗਏ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਅਧੀਨ ਪੈਂਦੇ ਚੌਂਕੀ ਟਾਊਨ ਇੰਚਾਰਜ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਨੇੜ੍ਹੇ ਟਰੀਟਮੈਂਟ ਪਲਾਂਟ ਤਰਨ ਤਾਰਨ ਵਿਖੇ ਗਸ਼ਤ ਕਰ ਰਹੇ ਸਨ ਤਾਂ ਗਸ਼ਤ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਅਧਾਰ 'ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 14 ਗ੍ਰਾਮ ਹੈਰੋਇਨ ਬਰਾਮਦ ਕੀਤੀ | ਫੜੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਕਾਲੀਆ ਪੁੱਤਰ ਕਾਲਾ ਸਿੰਘ ਵਾਸੀ ਮੁਰਾਦਪੁਰਾ, ਜਗਪ੍ਰੀਤ ਸਿੰਘ ਉਰਫ਼ ਜੋਰਾ ਪੁੱਤਰ ਵੀਰ ਸਿੰਘ ਵਾਸੀ ਪਿੰਡ ਮਲ੍ਹੀਆ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਨਾਜਾਇਜ਼ ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਮੰਨਾ ਨੇ ਮੁਗਲਾਣੀ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ <br/>
Ad Position 24