04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਹੈਰੋਇਨ, ਨਾਜਾਇਜ਼ ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 02-06-2025
ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੈਰੋਇਨ, ਨਾਜਾਇਜ਼ ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਥਾਣਾ ਖੇਮਕਰਨ ਦੇ ਏ.ਐ?ਸ.ਆਈ. ਗੁਰਿੰਦਰ ਸਿੰਘ ਨੇ ਪੁੱਲ ਡਰੇਨ ਪਿੰਡ ਮਾਛੀਕੇ ਤੋਂ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਭੂਰਾ ਕੋਹਨਾ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 7 ਗ੍ਰਾਮ 20 ਮਿ. ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਕੱਚਾ ਪੱਕਾ ਦੇ ਏ.ਐਸ.ਆਈ. ਬਲਰਾਜ ਸਿੰਘ ਨੇ ਪਿੰਡ ਕੱਚਾ ਪੱਕਾ ਦੇ ਸਮਸ਼ਾਨਘਾਟ ਦੇ ਅੰਦਰੋਂ ਹੈਰੋਇਨ ਪੀ ਰਹੇ ਇਕ ਵਿਅਕਤੀ ਨੂੰ ਹੈਰੋਇਨ ਨਾਲ ਲਿੱਬੜੀ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਪਾਈਪ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਛਾਣ ਜੁਗਰਾਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭੈਣੀ ਗੁਰਮੁਖ ਸਿੰਘ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਕੁਲਵਿੰਦਰਪਾਲ ਨੇ ਗਸ਼ਤ ਦੌਰਾਨ ਵਿਜੈ ਪੁੱਤਰ ਕੁਲਦੀਪ ਸਿੰਘ ਵਾਸੀ ਬਲ੍ਹੇਰ ਰੋਡ ਭਿੱਖੀਵਿੰਡ ਨੂੰ ਹੈਰੋਇਨ ਪੀਂਦਿਆਂ ਇਕ ਲਾਈਟਰ, ਇਕ ਪੰਨੀ ਹੈਰੋਇਨ ਨਾਲ ਲਿੱਬੜੀ ਹੋਈ ਸਿਲਵਰ ਪੇਪਰ ਸਮੇਤ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਗੁਰਸਾਹਿਬ ਸਿੰਘ ਨੇ ਪੁਲ ਡਰੇਨ ਚੀਮਾ ਖੁਰਦ ਦੇ ਕੋਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ | ਫੜੇ ਗਏ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕਾਕਾ ਪੁੱਤਰ ਬਲਵਿੰਦਰ ਸਿੰਘ ਵਾਸੀ ਢੰਡ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐਸ.ਆਈ. ਰਾਣੀ ਕੌਰ ਨੇ ਦਾਣਾ ਮੰਡੀ ਝਬਾਲ ਦੇ ਸ਼ੈਡ ਲਾਗੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਕੋਲੋਂ 77 ਗ੍ਰਾਮ ਹੈਰੋਇਨ ਅਤੇ 7800 ਰੁਪਏ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ | ਫੜੇ ਗਏ ਵਿਅਕਤੀ ਦੀ ਪਛਾਣ ਰਛਪਾਲ ਸਿੰਘ ਉਰਫ਼ ਨੋਨੀ ਪੁੱਤਰ ਬਾਜ ਸਿੰਘ ਵਾਸੀ ਸੇਵਾ ਕੇਂਦਰ ਵਾਲੀ ਗਲੀ ਪਿੰਡ ਗੱਗੋਬੂਹਾ ਵਜੋਂ ਹੋਈ | ਇਸ ਤੋਂ ਇਲਾਵਾ ਥਾਣਾ ਝਬਾਲ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦਾੜਾ ਮੰਡੀ ਝਬਾਲ ਵਿਖੇ ਸ਼ਰਾਬ ਵੇਚਣ ਲਈ ਖੜੇ ਯੁਗਰਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗੱਗੋਬੂਹਾ ਨੂੰ ਕਾਬੂ ਕਰਕੇ ਉਸ ਦੇ ਪਾਸੋਂ 15000 ਐੱਮ.ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਗਰੁੱਪ ਦੇ ਦਫ਼ਤਰ ਦੇ ਉਦਘਾਟਨ ਮੌਕੇ ਉਮੜੇ ਇਕੱਠ ਨੇ ਤਰਨ ਤਾਰਨ ਹਲਕੇ ਦੀ ਸਿਆਸਤ 'ਚ ਉਭਾਰੇ ਨਵੇਂ ਸਮੀਕਰਨ <br/>... ਅਗਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ <br/>
Ad Position 24