04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਕੂਲ ਦੇ ਚੌਗਿਰਦੇ 'ਚ ਬੂਟੇ ਲਗਾਏ <br/>

Ad Position 21
No active advertisement
ਅਜੀਤ ਡੈਸਕ 02-06-2025
ਪੱਟੀ, 1 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਚੌਗਿਰਦੇ ਨੂੰ ਹਰਾ ਭਰਾ ਬਣਾਉਣ ਲਈ ਸਮੂਹ ਸਟਾਫ਼ ਵਲੋਂ ਸਕੂਲ ਕੈਂਪਸ ਵਿਚ ਪੌਦੇ ਲਗਾਏ ਗਏ | ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼ੋ੍ਰਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਉਨ੍ਹਾਂ ਵਲੋਂ ਸਟਾਫ਼ ਦੇ ਇਸ ਕਦਮ ਦੀ ਸ਼ਲਾਘਾ ਕਰਦੇ ਹੋਏ ਪ੍ਰੇਰਨਾ ਦਿੱਤੀ ਕਿ ਅੱਜ ਦੇ ਸਮੇਂ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਉਣ ਲਈ ਸਾਨੂੰ ਆਪਣੇ ਚੌਗਿਰਦੇ ਨੂੰ ਸਾਫ਼ ਸੁਥਰਾ ਬਣਾਉਣ ਲਈ ਅਜਿਹੇ ਯਤਨ ਕਰਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਬੀਬੀ ਹਰਜਿੰਦਰ ਕੌਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰ੍ਰਸੀਪਲ ਸੁੱਖਾ ਸਿੰਘ, ਮਨਜੀਤ ਸਿੰਘ ਬੱਬੀ, ਸੁਖਜਿੰਦਰ ਸਿੰਘ ਬੱਠੇ ਭੈਣੀ, ਪਿੰ੍ਰਸੀਪਲ ਸਤਿੰਦਰਪਾਲ ਸਿੰਘ, ਅਨਿਲ ਕੁਮਾਰ ਰਿਟਾਇਰਡ ਐਕਸੀਅਨ, ਪਿੰ੍ਰਸੀਪਲ ਪ੍ਰਭਜੀਤ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਭੋਲਾ ਸਿੰਘ ਵਲੋਂ ਬਰਸੀ ਸਮਾਗਮਾਂ 'ਤੇ ਸਹਿਯੋਗ ਦੇਣ ਲਈ ਇਲਾਕਾ ਨਿਵਾਸੀਆਂ ਦਾ ਧੰਨਵਾਦ <br/> ਅਗਲੀ ਖ਼ਬਰ ਕਿਸਾਨ ਆਗੂ ਲਖਵਿੰਦਰ ਸਿੰਘ ਖਹਿਰਾ ਦੇ ਨੌਜਵਾਨ ਪੁੱਤਰ ਦੀ ਮੌਤ <br/>
Ad Position 24