ਝਬਾਲ, 1 ਜੂਨ (ਸਰਬਜੀਤ ਸਿੰਘ)-ਸੰਤ ਬਾਬਾ ਖੜਕ ਸਿੰਘ ਜੀ ਬੀੜ ਸਾਹਿਬ ਵਾਲਿਆਂ ਅਤੇ ਸੰਤ ਬਾਬਾ ਦਰਸ਼ਨ ਸਿੰਘ ਜੀ ਬੀੜ ਸਾਹਿਬ ਵਾਲਿਆਂ ਦੀ ਬਰਸੀ, ਜੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਭੋਲਾ ਸਿੰਘ ਜੀ ਬੀੜ ਸਾਹਿਬ ਵਾਲਿਆਂ ਨੇ ਇਸ ਬਰਸੀ ਦੇ ਸਮਾਗਮਾਂ ਵਿਚ ਸਹਿਯੋਗ ਦੇਣ ਲਈ ਪੁਲਿਸ ਪ੍ਰਸ਼ਾਸਨ ਬਿਜਲੀ ਬੋਰਡ ਬੋਰਡ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹੋ ਜਿਹੇ ਦਿਹਾੜੇ ਸੰਗਤਾਂ ਦੇ ਸਹਿਯੋਗ ਨਾਲ ਹੀ ਮਨਾਏ ਜਾਂਦੇ ਹਨ | ਇਸ ਲਈ ਅਸੀਂ ਸਮੂਹ ਸੰਗਤਾਂ ਦਾ ਇਸ ਬਰਸੀ ਦੇ ਸਮਾਗਮਾਂ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕਰਦੇ ਹਾਂ |