04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮੁਫ਼ਤ ਆਯੂਰਵੈਦਿਕ ਕੈਂਪ 2 ਨੂੰ <br/>

Ad Position 21
No active advertisement
ਅਜੀਤ ਡੈਸਕ 02-06-2025
ਫਤਿਆਬਾਦ, 2 ਜੂਨ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਲੰਮੇ ਸਮੇਂ ਤੋਂ ਨਸ਼ਿਆ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੂਰਵੈਦਿਕ ਦਵਾਖਾਨਾ ਚਲਾ ਰਹੇ ਸ਼ਹੀਦ ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੋਖਵਿੰਦਰ ਸਿੰਘ ਸਪਾਰੀਵਿੰਡੀਆ ਵਲੋਂ ਨਸ਼ਾ ਛੁਡਾਊ ਤੇ ਸਰਵਾਈਕਲ ਦੇ ਮਰੀਜ਼ਾਂ ਲਈ ਮੁਫ਼ਤ ਆਯੂਰਵੈਦਿਕ ਕੈਂਪ ਪਿੰਡ ਵਰਪਾਲ ਅੰਮਿ੍ਤਸਰ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਸੰਤੋਖ ਸਿੰਘ ਜੀ ਦੇ ਅਸਥਾਨ 'ਤੇ ਦੋ ਜੂਨ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਬਾਰੇ ਆਪਣੀ ਟੀਮ ਸਮੇਤ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਸਪਾਰੀਵਿੰਡੀਆ ਨੇ ਦੱਸਿਆ ਕਿ ਕੈਂਪ ਦੌਰਾਨ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਇਕ ਮਹੀਨੇ ਦੀ ਦਵਾਈ ਮੁਫ਼ਤ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਦਵਾਈ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਸਪਾਰੀਵਿੰਡੀਆ ਨੇ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਨਸ਼ਾ ਛੁਡਾਊ ਆਯੂਰਵੈਦਿਕ ਦਵਾਈ ਦਾ ਲਾਭ ਉਠਾ ਕੇ ਬਿਲਕੁਲ ਨਿਰੋਗ ਜਿੰਦਗੀ ਬਤੀਤ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਪ੍ਰੀਖਿਆਵਾਂ 'ਚ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਕੁੱਟਮਾਰ ਕਰਨ 'ਤੇ ਚਾਰ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ
Ad Position 24