ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਅਕਾਲ ਅਕੈਡਮੀ ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੀ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਇਸ ਵਾਰ ਫਿਰ ਸੈਸ਼ਨ 2024-25 (ਸੀ.ਬੀ.ਐੱਸ.ਈ.) ਬੋਰਡ ਵਿਚੋਂ ਬਾਰ੍ਹਵੀਂ ਜਮਾਦ ਦੇ ਸਾਇੰਸ ਅਤੇ ਕਾਮਰਸ ਸਟਰੀਮ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕੀਤਾ | ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਦਿ੍ੜ੍ਹ ਇਰਾਦੇ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਨਾਲ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਸੰਦੀਪ ਕੌਰ ਤੇ ਸਮੂਹ ਸਟਾਫ਼ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ | ਬਾਰ੍ਹਵੀਂ ਜਮਾਤ ਦੀ ਸਿਮਰਨਪ੍ਰੀਤ ਕੌਰ ਨੇ ਸਾਇੰਸ ਸਟਰੀਮ ਵਿਚੋਂ 94.2 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਜਿੱਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਸ ਦੀ ਲਗਨ ਅਤੇ ਨਿਰੰਤਰ ਮਿਹਨਤ ਸਚਮੁੱਚ ਸ਼ਲਾਘਾਯੋਗ ਹੈ | ਅਨੁਰੀਤ ਕੌਰ ਨੇ 86.4 ਫ਼ੀਸਦੀ ਨਾਲ ਦੂਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਸਾਰਥਿਕ ਬਣਾਇਆ | ਇਸ ਤੋਂ ਇਲਾਵਾ 82.4 ਫ਼ੀਸਦੀ ਦੇ ਨਾਲ ਅੰਮਿ੍ਤਪਾਲ ਸਿੰਘ ਨੇ ਸਾਇੰਸ ਸਟਰੀਮ ਵਿਚ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਰਮਨੀਤ ਕੌਰ ਨੇ ਕਾਮਰਸ ਖ਼ੇਤਰ ਵਿਚ 92.8 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦੀ ਸ਼ੋਭਾ ਵਧਾਈ | ਅੰਮਿ੍ਤਪਾਲ ਸਿੰਘ ਨੇ 90.2 ਫ਼ੀਸਦੀ ਅੰਕਾਂ ਨਾਲ ਦੂਸਰਾ ਅਤੇ ਗੁਰਨੂਰਪ੍ਰੀਤ ਕੌਰ ਨੇ ਲਗਾਤਾਰ ਕਾਮਰਸ ਸਟਰੀਮ ਵਿਚੋਂ 88.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਸੰਦੀਪ ਕੌਰ ਨੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਅੱਗੇ ਹੋਰ ਵੀ ਉਜਵਲ ਭਵਿੱਖ ਲਈ ਆਸ਼ੀਰਵਾਦ ਤੇ ਸ਼ੁੱਭਕਾਮਨਾਵਾਂ ਦਿੱਤੀਆਂ |