ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰੇਲਵੇ ਰੋਡ ਤਰਨ ਤਾਰਨ ਵਿਖੇ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸਿੰਘ ਰੌਕੀ ਬੁਰਜ ਵਲੋਂ ਸੰਗਤਾਂ ਨੂੰ ਠੰਡਾ ਮਿੱਠਾ ਜਲ ਛਕਾਉਣ ਦੀ ਸੇਵਾ ਕੀਤੀ ਗਈ | ਇਸ ਮੌਕੇ ਸੇਵਾਦਾਰਾਂ ਵਲੋਂ ਅਮਨਦੀਪ ਸਿੰਘ ਰੌਕੀ ਬੁਰਜ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਵਨ ਕੁੰਦਰਾ ਸਾਬਕਾ ਪ੍ਰਧਾਨ ਭਾਜਪਾ, ਨਵਦੀਪ ਸਿੰਘ ਸੰਘਾ, ਸਵਰਾਜ ਸਿੰਘ ਰਾਜੂ, ਸਰਪੰਚ ਰਾਜਬੀਰ ਸਿੰਘ, ਬਲਕਾਰ ਸਿੰਘ ਪੰਡੋਰੀ, ਰਮਨਦੀਪ ਸਿੰਘ ਸੰਘਾ ਤੇ ਸਕੱਤਰ ਸਿੰਘ ਆਦਿ ਹਾਜ਼ਰ ਸਨ |