04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਹੀਦੀ ਸਮਾਗਮ ਦੌਰਾਨ ਦਮਦਮੀ ਟਕਸਾਲ ਵਿਖੇ ਸ਼ਹੀਦੀ ਹਫ਼ਤੇ ਦੀ ਹੋਈ ਆਰੰਭਤਾ

Ad Position 21
No active advertisement
ਅਜੀਤ ਡੈਸਕ 02-06-2025
ਚੌਂਕ ਮਹਿਤਾ, 1 ਜੂਨ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਪ੍ਰਧਾਨ ਸੰਤ ਸਮਾਜ ਦੀ ਰਹਿਨੁਮਾਈ ਹੇਠ ਜੂਨ '84 ਤੀਸਰੇ ਘੱਲੂਘਾਰੇ ਦੇ ਮਹਾਨ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲੇ ਭਾਈ ਅਮਰੀਕ ਸਿੰਘ ਜਨਰਲ ਸੁਬੇਗ ਸਿੰਘ ਬਾਬਾ ਠਾਰਾ ਸਿੰਘ ਤੇ ਹੋਰ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ 'ਚ ਮਨਾਏ ਜਾ ਰਹੇ 41ਵੇਂ ਸ਼ਹੀਦੀ ਜੋੜ ਮੇਲੇ ਦੀ ਆਰੰਭਤਾ ਹੋ ਚੁੱਕੀ ਹੈ, ਜਿਸ ਦੌਰਾਨ ਅੱਜ ਇੱਥੇ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼ਹੀਦੀ ਹਫ਼ਤੇ ਦੇ ਪਹਿਲੇ ਦਿਨ ਦੇ ਦੀਵਾਨ ਸਜਾਏ ਗਏ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ 'ਚ ਸਜੇ ਅੱਜ ਸ਼ਾਮ ਦੇ ਦੀਵਾਨ ਦੀ ਸ਼ੁਰੂਆਤ ਬੀਰ ਰਸ ਵਾਲੇ ਸ਼ਬਦ ਕੀਰਤਨ ਰਾਹੀਂ ਕੀਤੀ ਗਈ | ਇਸ ਦੌਰਾਨ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਰਾਹੀਂ ਬਹੁਤ ਹੀ ਮਨੋਹਰ ਕੀਰਤਨ ਗਾਇਣ ਕੀਤਾ , ਉਪਰੰਤ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਕੀਰਤਨ ਤੋਂ ਬਾਅਦ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੰਗਤਾਂ ਨਾਲ ਤੀਸਰੇ ਘੱਲੂਘਾਰੇ ਦੀ ਸੰਖੇਪ ਜਾਣਕਾਰੀ ਸਾਂਝੀ ਕਰਦੇ ਹੋਏ ਜੂਨ 84 'ਚ ਵਾਪਰੇ ਬਿ੍ਤਾਂਤ ਤੇ ਜਬਰ ਜ਼ੁਲਮ ਦਾ ਸਾਹਮਣਾ ਕਰਦੇ ਹੋਏ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਸੂਰਬੀਰ ਯੋਧਿਆਂ ਦੀ ਬਹਾਦਰੀ ਨੂੰ ਆਪਣੇ ਸ਼ਬਦਾਂ ਰਾਹੀਂ ਬਿਆਨ ਕੀਤਾ, ਉਪਰੰਤ ਉਨ੍ਹਾਂ ਨੇ ਲੜੀਵਾਰ ਕਥਾ ਨੂੰ ਅੱਗੇ ਤੋਰਦੇ ਹੋਏ ਗੁਰ ਪ੍ਰਤਾਪ ਸੂਰਜ ਗ੍ਰੰਥ 'ਚੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਬਾਦਸ਼ਾਹ ਜਹਾਂਗੀਰ ਦੇ ਸੱਦੇ 'ਤੇ ਦਿੱਲੀ ਪੁੱਜ ਕੇ ਬਾਦਸ਼ਾਹ ਨਾਲ ਮਿਲਾਪ ਤੇ ਬਾਦਸ਼ਾਹ ਦੀਆਂ ਰਾਣੀਆਂ ਦਾ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਆਉਣਾ ਤੇ ਉਪਦੇਸ਼ ਪ੍ਰਾਪਤ ਕਰਨ ਦਾ ਪ੍ਰਸੰਗ ਸੰਗਤਾਂ ਨੂੰ ਸਰਵਨ ਕਰਾਇਆ | ਇਸ ਮੌਕੇ ਉਨ੍ਹਾਂ ਨੇ ਚੱਲ ਰਹੇ ਸ਼ਹੀਦੀ ਸਮਾਗਮਾਂ ਦੀ ਮਹੱਤਤਾ ਦੱਸਦੇ ਹੋਏ ਸਮੂਹ ਸੰਗਤਾਂ ਨੂੰ ਪੰਜ ਰੋਜਾ ਚੱਲਣ ਵਾਲੇ ਇਨ੍ਹਾਂ ਦੀਵਾਨਾਂ ਤੋਂ ਇਲਾਵਾ 6 ਜੂਨ ਨੂੰ ਵੱਡੇ ਪੱਧਰ 'ਤੇ ਕੀਤੇ ਜਾ ਰਹੇ ਸ਼ਹੀਦੀ ਸਮਾਗਮ 'ਚ ਵੀ ਵੱਧ-ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ਼ ਕੀਤੀ | ਮੰਚ ਸੰਚਾਲਕ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਆਈਆਂ ਧਾਰਮਿਕ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਅਗਲੇਰੇ ਪ੍ਰੋਗਰਾਮਾਂ ਦਾ ਵੇਰਵਾ ਸਾਂਝਾ ਕੀਤਾ | ਪੋਥੀ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਨੇ ਨਿਭਾਈ | ਅੱਜ ਦੇ ਦੀਵਾਨ 'ਚ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ, ਸੰਤ ਬਾਬਾ ਗੁਰਦੇਵ ਸਿੰਘ ਤਰਸਿੱਕਾ, ਭਾਈ ਨਵਤੇਜ ਸਿੰਘ ਚੇਲੇਆਣਾ ਸਾਹਿਬ, ਬਾਬਾ ਮਨਮੋਹਨ ਸਿੰਘ ਤੇ ਬਾਬਾ ਬੀਰ ਸਿੰਘ ਭੰਗਾਲੀ ਵਾਲੇ, ਪਿ੍ੰ. ਹਰਸ਼ਦੀਪ ਸਿੰਘ ਰੰਧਾਵਾ, ਡਾ. ਅਵਤਾਰ ਸਿੰਘ ਬੁੱਟਰ, ਭਾਈ ਪ੍ਰਗਟ ਸਿੰਘ ਭੀਲੋਵਾਲ, ਕਸ਼ਮੀਰ ਸਿੰਘ ਮਹਿਤਾ, ਭਾਈ ਸਾਹਿਬ ਸਿੰਘ, ਭਾਈ ਪ੍ਰਭਜੀਤ ਸਿੰਘ, ਪ੍ਰਧਾਨ ਅਜੀਤ ਸਿੰਘ, ਲਖਵਿੰਦਰ ਸਿੰਘ ਸੋਨਾ ਖੱਬੇ,ਪ੍ਰਧਾਨ ਜਤਿੰਦਰ ਸਿੰਘ ਲੱਧਾਮੁੰਡਾ, ਤੇਜਿੰਦਰਪਾਲ ਸਿੰਘ ਲਾਡੀ, ਜਥੇ.ਅਜੀਤ ਸਿੰਘ, ਜਥੇ. ਸੁਖਦੇਵ ਸਿੰਘ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਰਮਨਬੀਰ ਸਿੰਘ ਲੱਧਾ ਮੁੰਡਾ, ਅੰਤਰਪ੍ਰੀਤ ਸਿੰਘ, ਭਾਈ ਜਰਨੈਲ ਸਿੰਘ ਵਿਰਦੀ, ਭਾਈ ਜੁਗਰਾਜ ਸਿੰਘ, ਰਮਨਬੀਰ ਸਿੰਘ ਤੇ ਅੰਤਰਦੀਪ ਸਿੰਘ ਲੱਧਾਮੁੰਡਾ, ਕਰਤਾਰ ਸਿੰਘ ਜੱਜ, ਪ੍ਰਧਾਨ ਅਜੀਤ ਸਿੰਘ, ਜਥੇ. ਬੋਹੜ ਸਿੰਘ, ਭਾਈ ਹਰਚੰਦ ਸਿੰਘ, ਪਿ੍ੰ. ਜੋਬਨਪ੍ਰੀਤ ਸਿੰਘ, ਭਾਈ ਨਿਰਮਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟੈਪਿਲ ਕਾਲੋਨੀ ਵਾਸੀਆਂ ਪੀਣ ਵਾਲਾ ਪਾਣੀ ਨਾ ਆਉਣ ਕਰਕੇ ਪ੍ਰਸ਼ਾਸਨ ਖਿਲਾਫ਼ ਕੱਢਿਆ ਗੁੱਸਾ ਅਗਲੀ ਖ਼ਬਰ ਨਾਰਲਾ ਦਾ ਕਿ੍ਕਟ ਟੂਰਨਾਮੈਂਟ ਪਿੰਡ ਖਾਲੜਾ ਨੇ ਜਿੱਤਿਆ <br/>
Ad Position 24