ਨਾਬਾਲਗ ਲੜਕੀ ਵਲੋਂ ਆਪਣੀ ਮਾਤਾ ਤੇ ਪਤੀ ਖ਼ਿਲਾਫ਼ ਮੁਕੱਦਮਾ ਦਰਜ
ਅਜੀਤ ਡੈਸਕ
02-06-2025
ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ- ਥਾਣਾ ਅਜਨਾਲਾ ਦੇ ਐੱਸ.ਐੱਚ.ਓ ਇੰਸਪੈਕਟਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਗੁਰਮੀਤ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਅੰਮਿ੍ਤਸਰ ਮੇਨ ਰੋਡ ਤੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਕਰ ਰਹੀ ਸੀ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਲਵਿੰਦਰ ਸਿੰਘ ਨਾਜਾਇਜ਼ ਮਾਈਨਿੰਗ ਕਰਕੇ ਚੋਰੀ ਦੀ ਰੇਤਾ ਆਪਣੇ ਟਰੱਕ ਵਿਚ ਲੋਡ ਕਰਕੇ ਆਪਣੇ ਪਿੰਡ ਤਲਵੰਡੀ ਰਾਏਦਾਦੂ ਤੋਂ ਅਜਨਾਲਾ ਸਾਈਡ ਨੂੰ ਰੇਤਾ ਵੇਚਣ ਲਈ ਆ ਰਿਹਾ ਹੈ, ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਕਾਬੂ ਕਰਕੇ ਰੇਤ ਨਾਲ ਭਰੇ ਟਰੱਕ ਨੂੰ ਥਾਣੇ 'ਚ ਜ਼ਬਤ ਕਰ ਲਿਆ ਹੈ ਅਤੇ ਪਲਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਰਾਏਦਾਦੂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ |