05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜੌਗਰਫ਼ੀ ਟੀਚਰਜ਼ ਯੂਨੀਅਨ ਦਾ ਵਫ਼ਦ ਵਿਧਾਨ ਸਭਾ ਦੇ ਸਪੀਕਰ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 02-06-2025
ਰਈਆ, 1 ਜੂਨ (ਸ਼ਰਨਬੀਰ ਸਿੰਘ ਕੰਗ)-ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਸੂਬੇ ਵਿਚ ਜੌਗਰਫ਼ੀ (ਭੂਗੋਲ) ਵਿਸ਼ੇ ਨੂੰ ਪ੍ਰਫੁੱਲਿਤ ਕਰਨ ਅਤੇ ਮੌਜ਼ੂਦਾ ਸਮੇਂ ਵਿਦਿਆਰਥੀਆਂ ਲਈ ਜੌਗਰਫ਼ੀ ਵਿਸ਼ੇ ਦਾ ਗਿਆਨ ਤੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿਚ ਕਾਮਯਾਬੀ ਹਾਸਲ ਕਰਨ ਅਤੇ ਅਧਿਆਪਕਾਂ ਦੀਆਂ ਪਦਉੱਨਤੀਆਂ, ਬਦਲੀਆਂ ਵਿਚ ਆ ਰਹੀਆਂ ਸਮੱਸਿਆਵਾਂ ਅਤੇ ਜੌਗਰਫ਼ੀ ਵਿਸ਼ਾ ਪੜ੍ਹਾਏ ਜਾਣ ਵਾਲੇ ਸਕੂਲਾਂ ਵਿਚ ਭੂਗੋਲ ਪ੍ਰਯੋਗਸ਼ਾਲਾਵਾਂ ਸਥਾਪਿਤ ਕਰਨ ਆਦਿ ਮੰਗਾਂ ਨੂੰ ਲੈ ਕੇ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ (ਸਕੂਲਾਂ) ਪੰਜਾਬ ਦੇ ਡਾਇਰੈਕਟਰ ਦੇ ਨਾਮ ਮੰਗ ਪੱਤਰ ਦਿੱਤੇ | ਮੰਗ ਪੱਤਰ ਵਿਚ ਦੱਸਿਆ ਗਿਆ ਕਿ ਜੌਗਰਫ਼ੀ ਲੈਕਚਰਾਰਾਂ ਦੀਆਂ ਕੁੱਲ 357 ਆਸਾਮੀਆਂ ਮਨਜ਼ੂਰ ਹਨ ਪਰ ਇਨ੍ਹਾਂ ਸਾਰਿਆਂ ਨੂੰ ਸਿੱਖਿਆ ਵਿਭਾਗ ਵਲੋਂ ਈ-ਪੰਜਾਬ ਪੋਰਟਲ 'ਤੇ ਦਰਸਾਇਆ ਨਹੀਂ ਜਾਂਦਾ ਜਿਸ ਕਰਕੇ ਨਾ ਤਾਂ ਵਿਦਿਆਰਥੀਆਂ ਨੂੰ ਜੌਗਰਫ਼ੀ ਲੈਕਚਰਾਰ ਮਿਲਦੇ ਹਨ ਤੇ ਨਾ ਹੀ ਅਧਿਆਪਕਾਂ ਦੀ ਸਿੱਧੀ ਭਰਤੀ ਜਾਂ ਪਦ-ਉੱਨਤੀ ਹੁੰਦੀ ਹੈ | ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਮੰਤਰੀ ਤੇ ਉੱਚ ਅਧਿਕਾਰੀਆਂ ਨੂੰ ਜਥੇਬੰਦੀ ਦਾ ਮੰਗ-ਪੱਤਰ ਸਿਫਾਰਿਸ਼ ਸਹਿਤ ਭੇਜਣ ਦਾ ਯਕੀਨ ਦੁਆਇਆ | ਵਫ਼ਦ ਵਿਚ ਹਰਜੋਤ ਸਿੰਘ ਬਰਾੜ, ਸੁਰਿੰਦਰ ਸਚਦੇਵਾ, ਗਗਨਦੀਪ ਸਿੰਘ ਸੰਧੂ, ਹਰਵਿੰਦਰ ਸਿੰਘ, ਪ੍ਰੇਮ ਕੁਮਾਰ, ਮਨਜਿੰਦਰ ਕੌਰ, ਮਨਦੀਪ ਸਿੰਘ ਅਤੇ ਦਵਿੰਦਰ ਕੁਮਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਨਾਬਾਲਗ ਲੜਕੀ ਵਲੋਂ ਆਪਣੀ ਮਾਤਾ ਤੇ ਪਤੀ ਖ਼ਿਲਾਫ਼ ਮੁਕੱਦਮਾ ਦਰਜ
Ad Position 24