05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੰਯੁਕਤ ਕਿਸਾਨ ਭਲਾਈ ਸੰਸਥਾ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 02-06-2025
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਭਲਾਈ ਸੰਸਥਾ ਦੀ ਮੀਟਿੰਗ ਕੌਮੀ ਪ੍ਰਧਾਨ ਮਨਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਸਥਾ ਦੇ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਸ਼ਿਰਕਤ ਕਰਦਿਆਂ ਹਾਲ ਹੀ ਕੇਂਦਰ ਸਰਕਾਰ ਵਲੋਂ ਝੋਨੇ ਦੇ ਭਾਅ ਵਿਚ ਕੀਤੇ ਨਿਗੂਣੇ ਵਾਧੇ ਨੂੰ ਰੱਦ ਕਰਦਿਆਂ ਸਵਾਮੀਨਾਥਨ ਫ਼ਾਰਮੂਲੇ ਤਹਿਤ ਫ਼ਸਲਾਂ ਦੇ ਭਾਅ ਤੈਅ ਕਰਨ ਦੀ ਮੰਗ ਕੀਤੀ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬਾਠ ਨੇ ਕਿਹਾ ਕਿ ਫ਼ਸਲਾਂ ਦੇ ਭਾਅ ਲਾਗਤ ਮੁੱਲ ਨਾਲੋਂ ਕਿਤੇ ਘੱਟ ਮਿਥੇ ਜਾਂਦੇ ਹਨ, ਜੋ ਕਿ ਕਿਸਾਨਾਂ ਨਾਲ ਸਿੱਧਾ ਧੱਕਾ ਹੈ | ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਕੇਂਦਰ ਸਰਕਾਰ ਵਲੋਂ ਝੋਨੇ ਦੀ ਫ਼ਸਲ ਦਾ ਭਾਅ 2369 ਰੁਪਏ ਤੈਅ ਕੀਤਾ ਗਿਆ ਹੈ ਜੋ ਕਿ ਕਿਸਾਨਾਂ ਨਾਲ ਸ਼ਰੇਆਮ ਧੱਕਾ ਤੇ ਵਿਸ਼ਵਾਸਘਾਤ ਹੈ | ਇਸ ਮੌਕੇ ਜਨਰਲ ਸਕੱਤਰ ਕਾਬਲ ਸਿੰਘ ਸ਼ਾਹਪੁਰ, ਨਰਿੰਦਰਪਾਲ ਸਿੰਘ ਢਿੱਲੋਂ, ਡਾ: ਕੁਲਵੰਤ ਸਿੰਘ ਨਿੱਝਰ, ਸਰਪੰਚ ਸੁਖਵਿੰਦਰ ਸਿੰਘ ਪੰਜਗਰਾਈਾ ਨਿੱਝਰਾਂ, ਡਾ: ਜਸਬੀਰ ਸਿੰਘ ਭਿੰਡੀਆਂ, ਜਸਪਾਲ ਸਿੰਘ ਸਹਿੰਸਰੀਆ, ਸਵਿੰਦਰਪਾਲ ਸਿੰਘ ਬਾਜਵਾ, ਜਸਵੰਤ ਸਿੰਘ ਭਲੋਟ, ਹਰਬਿੰਦਰ ਸਿੰਘ ਬੱਬੂ ਭੱਖਾ, ਸੁਖਦੇਵ ਸਿੰਘ ਮੋਤਲਾ, ਹਰਜਿੰਦਰ ਸਿੰਘ, ਪ੍ਰਤਾਪ ਸਿੰਘ, ਮੇਜਰ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਨਕ ਨਿਵਾਸ ਮੁਹੱਲਾ ਨਾਨਕਸਰ ਦੇ ਗ੍ਰੰਥੀ ਸਿੰਘ ਨੂੰ ਵਿਦਾਇਗੀ ਦਿੱਤੀ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24