05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਰਦੁਆਰਾ ਨਾਨਕ ਨਿਵਾਸ ਮੁਹੱਲਾ ਨਾਨਕਸਰ ਦੇ ਗ੍ਰੰਥੀ ਸਿੰਘ ਨੂੰ ਵਿਦਾਇਗੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 02-06-2025
ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਮੁਹੱਲਾ ਨਾਨਕਸਰ ਜੰਡਿਆਲਾ ਰੋਡ ਦੇ ਗੁਰਦੁਆਰਾ ਨਾਨਕ ਨਿਵਾਸ ਵਿਚ ਪਿਛਲੇ 15 ਸਾਲਾਂ ਤੋਂ ਗ੍ਰੰਥੀ ਸਿੰਘ ਦੀ ਸੇਵਾ ਨਿਭਾਅ ਰਹੇ ਇੰਦਰਜੀਤ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਵਿਚ ਕਰਵਾਏ ਗਏ ਸਮਾਗਮ ਦੌਰਾਨ ਮੁਹੱਲਾ ਨਿਵਾਸੀਆਂ ਵਲੋਂ ਗ੍ਰੰਥੀ ਇੰਦਰਜੀਤ ਸਿੰਘ ਦੀ ਸੇਵਾ ਮੁਕਤੀ ਸੰਬੰਧੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਤੇ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੇਵਾ ਮੁਕਤ ਗ੍ਰੰਥੀ ਸਿੰਘ ਇੰਦਰਜੀਤ ਸਿੰਘ ਨੂੰ ਜਿਥੇ ਸਨਮਾਨਿਤ ਕੀਤਾ, ਉੱਥੇ ਉਨ੍ਹਾਂ ਕਿਹਾ ਕਿ ਗ੍ਰੰਥੀ ਇੰਦਰਜੀਤ ਸਿੰਘ ਨੇ ਆਪਣੇ 15 ਸਾਲ ਦੇ ਕਾਰਜਕਾਲ ਦੌਰਾਨ ਪੂਰੀ ਗੁਰਮਰਯਾਦਾ ਅਨੁਸਾਰ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾਈ ਹੈ ਤੇ ਹਮੇਸ਼ਾਂ ਹੀ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾਈ | ਇਸ ਮੌਕੇ ਸੰਗਤਾਂ ਹਾਜ਼ਰੀ ਵਿਚ ਨਵੇਂ ਨਿਯੁਕਤ ਕੀਤੇ ਗਏ ਗ੍ਰੰਥੀ ਸਿੰਘ ਜਸਵੰਤ ਸਿੰਘ ਨੂੰ ਸੰਗਤਾਂ ਦੀ ਹਾਜ਼ਰੀ ਵਿਚ ਗੁਰਦੁਆਰਾ ਸਾਹਿਬ ਦੀਆਂ ਚਾਬੀਆਂ ਸੌਂਪੀਆਂ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਬਾਬਾ ਇੰਦਰਜੀਤ ਸਿੰਘ ਨੂੰ ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੌਂਸਲਰ ਜਸਪ੍ਰੀਤ ਸਿੰਘ, ਗੁਰਦੁਆਰਾ ਲੋਕਲ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਖਜਾਨਚੀ ਮੰਗਲ ਸਿੰਘ, ਮੈਂਬਰ ਅਮਰਜੀਤ ਸਿੰਘ, ਕੁਲਦੀਪ ਸਿੰਘ, ਬਲਬੀਰ ਸਿੰਘ, ਬਲਜੀਤ ਸਿੰਘ, ਨਿਰਮਲ ਸਿੰਘ, ਪਿ੍ਤਪਾਲ ਸਿੰਘ, ਹਰਬੰਸ ਸਿੰਘ, ਸਾਗਰ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਅਤੇ ਸੱਭਿਆਚਾਰਕ ਕੇਂਦਰ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਭਲਾਈ ਸੰਸਥਾ ਵਲੋਂ ਮੀਟਿੰਗ
Ad Position 24