05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪਿੰਡ ਸੁਰ ਸਿੰਘ ਵਿਖੇ ਨÏਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਅੰਦਰ ਫੈਲੀ ਸਨਸਨੀ

Ad Position 21
No active advertisement
ਅਜੀਤ ਡੈਸਕ 02-06-2025
ਭਿੱਖੀਵਿੰਡ, 1 ਜੂਨ (ਬੌਬੀ)-ਪਿੰਡ ਸੁਰ ਸਿੰਘ ਵਿਖੇ ਸਥਿਤ ਸਰਕਾਰੀ ਹਸਪਤਾਲ ਦੇ ਸਾਹਮਣੇ ਦਾਣਾ ਮੰਡੀ ਦੇ ਕੋਲ ਇਕ 22 ਸਾਲਾਂ ਨÏਜਵਾਨ ਦੀ ਲਾਸ਼ ਮਿਲਣ ਉਪਰੰਤ ਇਲਾਕੇ ਵਿਚ ਸਨਸਨੀ ਫੈਲ ਗਈ ਹੈ | ਥਾਣਾ ਭਿੱਖੀਵਿੰਡ ਦੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਪ੍ਰਾਪਤ ਜਾਣਕਾਰੀ ਅਨੁਸਾਰ ਮਹਾਂਵੀਰ ਸਿੰਘ ਪੁੱਤਰ ਸਵਿੰਦਰ ਸਿੰਘ, ਜਿਸ ਦੀ ਉਮਰ 22 ਸਾਲ ਹੈ, ਦਿਹਾੜੀ ਮਜ਼ਦੂਰ ਵਜੋਂ ਕੰਮ ਕਰਦਾ ਸੀ | ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਤੀ ਸਾਡੇ ਕੋਲ 8 ਵਜੇ ਦੇ ਕਰੀਬ ਘਰੋਂ ਰੋਟੀ ਪਾਣੀ ਖਾ ਕੇ ਬਾਹਰ ਨੂੰ ਘੁੰਮਣ ਵਾਸਤੇ ਗਿਆ ਸੀ, ਜਦੋਂ ਸਵੇਰ ਤੱਕ ਉਹ ਘਰ ਨਹੀਂ ਪੁੱਜਾ ਤਾਂ ਪਰਿਵਾਰਿਕ ਮੈਂਬਰਾਂ ਮੁਤਾਬਿਕ ਉਨ੍ਹਾਂ ਨੂੰ ਉਸਦਿੀ ਚਿੰਤਾ ਸਤਾਉਣ ਲੱਗੀ | ਇੰਨੀ ਦੇਰ ਨੂੰ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਦੀ ਮਿ੍ਤਕ ਦੇ ਸਰਕਾਰੀ ਹਸਪਤਾਲ ਦੇ ਸਾਹਮਣੇ ਦਾਣਾ ਮੰਡੀ ਦੇ ਕੋਲ ਪਈ ਹੋਈ ਹੈ, ਜਿਸ ਨੂੰ ਉਨ੍ਹਾਂ ਵਲੋਂ ਚੁੱਕ ਕੇ ਘਰ ਲਿਆਂਦਾ ਗਿਆ | ਪਰਿਵਾਰਿਕ ਮੈਂਬਰਾਂ ਅਨੁਸਾਰ ਮਿ੍ਤਕ ਦੇ ਸਰੀਰ ਉਪਰ ਸੱਟਾਂ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ | ਮਿ੍ਤਕ ਦੇ ਪਿਤਾ ਸਵਿੰਦਰ ਸਿੰਘ ਅਨੁਸਾਰ ਉਨ੍ਹਾਂ ਨੂੰ ਸ਼ੰਕਾ ਹੈ ਕਿ ਉਨ੍ਹਾਂ ਦੇ ਲੜਕੇ ਦਾ ਕੁਝ ਲੋਕਾਂ ਵਲੋਂ ਕਤਲ ਕੀਤਾ ਗਿਆ ਹੋ ਸਕਦਾ ਹੈ, ਜਿਸ ਲਈ ਉਨ੍ਹਾਂ ਵਲੋਂ ਪ੍ਰਸ਼ਾਸਨ ਪਾਸੋਂ ਜਾਂਚ ਉਪਰੰਤ ਕਾਰਵਾਈ ਦੀ ਮੰਗ ਕੀਤੀ ਗਈ ਹੈ | ਇਸੇ ਤਰ੍ਹਾਂ ਹੀ ਮਿ੍ਤਕ ਦੇ ਚਾਚਾ ਜੰਗਾ ਸਿੰਘ ਵਾਸੀ ਸੁਰਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਪਹੂਵਿੰਡ ਸਾਹਿਬ ਵਿਖੇ ਸੇਵਾ ਕਰਨ ਗਿਆ ਹੋਇਆ ਸੀ, ਜਿੱਥੇ ਉਸ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਭਤੀਜੇ ਦੀ ਲਾਸ਼ ਪਿੰਡ ਦੇ ਅੰਦਰ ਸੜਕ ਕੋਲ ਪਈ ਹੈ | ਉਸ ਦੇ ਅਨੁਸਾਰ ਉਸਦੇ ਭਤੀਜੇ ਦਾ ਕਤਲ ਕੀਤਾ ਗਿਆ ਹੈ | ਘਟਨਾ ਦੀ ਸੂਚਨਾ ਮਿਲਣ ਉਪਰੰਤ ਐੱਸ.ਐੱਚ.ਓ. ਭਿੱਖੀਵਿੰਡ ਮਨੋਜ ਕੁਮਾਰ ਦੀ ਅਗਵਾਈ ਵਿਚ ਪੁੱਜੀ ਪੁਲਿਸ ਪਾਰਟੀ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜਿਆ ਗਿਆ ਹੈ | ਇਸ ਤੋਂ ਇਲਾਵਾ ਮਾਮਲੇ ਦੀ ਰਿਪੋਰਟ ਦਰਜ ਕਰਕੇ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ | ਥਾਣਾ ਮੁਖੀ ਨੇ ਦੱਸਿਆ ਕਿ ਸਾਰੇ ਪਹਿਲੂਆਂ ਨੂੰ ਵੇਖਣ ਅਤੇ ਜਾਂਚਣ ਉਪਰੰਤ ਜੋ ਵੀ ਸੱਚਾਈ ਸਾਹਮਣੇ ਆਵੇਗੀ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰਿਕ ਮੈਂਬਰਾਂ ਨੂੰ ਕਤਲ ਦੀ ਸ਼ੰਕਾ ਹੈ ਤਾਂ ਇਸ ਬਾਰੇ ਤੱਥ ਇਕੱਠੇ ਕਰਨ ਉਪਰੰਤ ਕਤਲ ਦੀ ਹੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਿਤਾਰਾ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਲੋਕ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਜੋਧਬੀਰ ਸਿੰਘ ਦੇ ਸਾਥੀਆਂ ਵਲੋਂ ਆਜ਼ਾਦ ਗਰੁੱਪ ਨੂੰ ਸਮਰਥਨ ਦੇਣ ਦਾ ਐਲਾਨ <br/>
Ad Position 24