05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਿਤਾਰਾ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਲੋਕ ਭਾਜਪਾ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 02-06-2025
ਭਿੱਖੀਵਿੰਡ, 1 ਜੂਨ (ਬੌਬੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਪੂਰੇ ਦੇਸ਼ ਵਿਚ ਗ਼ਰੀਬ ਵਰਗ ਨੂੰ ਬਣਦੀਆਂ ਸਹੂਲਤਾਂ ਦੇ ਰਹੀ ਹੈ, ਭਾਵੇਂ ਉਹ ਅਨਾਜ ਹੋਵੇ, ਘਰ ਬਣਾ ਕੇ ਦੇਣ ਲਈ ਗ੍ਰਾਂਟਾਂ ਜਾਂ ਹੋਰ ਕਈ ਪ੍ਰਕਾਰ ਦੀਆਂ ਗ੍ਰਾਂਟਾਂ ਭਾਜਪਾ ਸਰਕਾਰ ਲੋਕਾਂ ਨੂੰ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਕੋਰ ਕਮੇਟੀ ਮੈਂਬਰ ਸਿਤਾਰਾ ਸਿੰਘ ਸਿੱਧੂ ਨੇ ਪਿੰਡ ਵਲਟੋਹਾ ਵਿਖੇ ਸੈਂਕੜੇ ਲੋਕਾਂ ਨੂੰ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਿਲ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਲਈ ਵੀ ਭਾਰਤੀ ਜਨਤਾ ਪਾਰਟੀ ਹੀ ਵੱਡੇ ਉਪਰਾਲੇ ਕਰ ਰਹੀ ਹੈ | ਬੀਤੇ ਦਿਨੀਂ ਐੱਮ.ਐੱਸ.ਪੀ. ਵਿਚ ਕੀਤੇ ਵਾਧੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਭਾਰਤੀ ਜਨਤਾ ਪਾਰਟੀ ਹੀ ਹੈ, ਜੋ ਹਰ ਵਰਗ ਨੂੰ ਉਸ ਦਾ ਬਣਦਾ ਹੱਕ ਦੇ ਰਹੀ ਹੈੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅੱਜ ਜੋ ਹਾਲਾਤ ਬਣੇ ਪਏ ਹਨ, ਉਸ ਤੋਂ ਇਹ ਸਾਫ਼ ਹੈ ਕਿ ਲੋਕ ਭਾਰਤੀ ਜਨਤਾ ਪਾਰਟੀ ਵੱਲ ਵੇਖ ਰਹੇ ਹਨ ਅਤੇ ਇਹ ਸਮਝ ਰਹੇ ਹਨ ਕਿ ਸਿਰਫ ਭਾਜਪਾ ਹੀ ਪੰਜਾਬ ਨੂੰ ਇਨ੍ਹਾਂ ਗੁੰਡਾ ਅਨਸਰਾਂ ਤੋਂ ਬਚਾ ਸਕਦੀ ਹੈ, ਜਿਸ ਤਰ੍ਹਾਂ ਯੂ.ਪੀ. ਵਿਚ ਯੋਗੀ ਨੇ ਗੁੰਡਾ ਰਾਜ ਖਤਮ ਕਰਕੇ ਵਧੀਆ ਰਾਜ ਪ੍ਰਬੰਧ ਦਿੱਤੇ ਹਨ, ਉਸੇ ਤਰ੍ਹਾਂ ਪੰਜਾਬ ਵਿਚ ਵੀ ਗੈਂਗਸਟਰ ਰਾਜ ਨੂੰ ਭਾਰਤੀ ਜਨਤਾ ਪਾਰਟੀ ਹੀ ਖਤਮ ਕਰੇਗੀ | ਇਸ ਨੂੰ ਲੋਕ ਪੂਰੀ ਤਰ੍ਹਾਂ ਸਮਝਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਵੱਧ ਤੋਂ ਵੱਧ ਭਾਰਤੀ ਜਨਤਾ ਪਾਰਟੀ ਨਾਲ ਜੁੜ ਕੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਓ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਪਿੰਡ ਸੁਰ ਸਿੰਘ ਵਿਖੇ ਨÏਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਅੰਦਰ ਫੈਲੀ ਸਨਸਨੀ
Ad Position 24