ਸ਼ਾਹਬਾਜ਼ਪੁਰ, 1 ਜੂਨ (ਪ੍ਰਦੀਪ ਬੇਗੇਪੁਰ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਲਕਾ ਖੇਮਕਰਨ ਦੇ ਪਿੰਡ ਬੇਗੇਪੁਰ ਤੋਂ ਮੌਜੂਦਾ ਮੈਂਬਰ ਗੁਰਦੀਪ ਸਿੰਘ ਤੇ ਮੌਜੂਦਾ ਮੈਂਬਰ ਜੈਮਲ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ਵਿਚ ਸ਼ਾਮਿਲ ਹੋ ਗਏ | ਇਸ ਸਮੇਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਜੀ ਆਇਆ ਕਿਹਾ ਤੇ ਬਣਦਾ ਮਾਨ ਸਨਮਾਨ ਦੇਣ ਦੀ ਗੱਲ ਕੀਤੀ | ਇਸ ਸਮੇਂ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਮੈਂਬਰ ਗੁਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਲਈ ਦਿਨ ਰਾਤ ਮਿਹਨਤ ਕੀਤੀ ਸੀ, ਪਰ ਉਨ੍ਹਾਂ ਦੀ ਮਿਹਨਤ ਦਾ ਮੁੱਲ ਨਹੀਂ ਪਿਆ ਅਤੇ ਹੁਣ ਉਹ ਕਾਂਗਰਸ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨਗੇ ਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਨੂੰ ਭਾਰੀ ਲੀਡ ਨਾਲ ਜਿਤਾਉਣਗੇ | ਇਸ ਸਮੇਂ ਸੁਖਪਾਲ ਸਿੰਘ ਭੁੱਲਰ ਨੇ ਬੋਲਦਿਆਂ ਕਿਹਾ ਕਿ ਜੋ ਆਮ ਆਦਮੀ ਪਾਰਟੀ ਨੇ ਸੱਤਾ ਆਉਣ ਸਮੇਂ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਝੂਠ ਸਾਬਤ ਹੋਏ ਹਨ | ਇਹ ਮੌਕੇ ਸਰਬਜੀਤ ਸਿੰਘ, ਸਲਵਿੰਦਰ ਸਿੰਘ, ਜਗਜੀਤ ਸਿੰਘ, ਇੰਦਰਜੀਤ ਸਿੰਘ, ਜੁਗਰਾਜ ਸਿੰਘ, ਗੁਰਵਿੰਦਰ ਸਿੰਘ ਫੌਜੀ, ਰਣਜੀਤ ਸਿੰਘ ਜੀਤੂ, ਜੈਮਲ ਸਿੰਘ, ਸੋਨੂੰ ਡੀਜੇ ਵਾਲਾ, ਉਮਰਾਓ ਸਿੰਘ, ਦਵਿੰਦਰ ਸਿੰਘ, ਬਲਕਾਰ ਸਿੰਘ ਮਨਾਵਾਂ, ਗੁਰਪ੍ਰੀਤ ਸਿੰਘ ਹਲਵਾਈ, ਕੇਵਲ ਸਿੰਘ, ਜੋਗਾ ਸਿੰਘ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਰਾਣਾ, ਸਤਨਾਮ ਸਿੰਘ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਇਸ ਸਮੇਂ ਸਾਬਕਾ ਸਰਪੰਚ ਰਣਜੀਤ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ ਭੈਣੀ ਗੁਰਮੁਖ ਸਿੰਘ, ਜ਼ਿਲ੍ਹਾ ਜਰਨਲ ਸਕੱਤਰ ਸੁਖ ਨਿਰੰਜਨ ਲਖਣਾ, ਸਰਪੰਚ ਗੁਰਮੀਤ ਸਿੰਘ ਘੁਰਕਵਿੰਡ, ਬਲਾਕ ਪ੍ਰਧਾਨ ਬਲਬੀਰ ਸਿੰਘ ਭੋਲਾ, ਸੁੱਖ ਬਲੇਰ, ਕਰਨ ਬਲੇਰ, ਬਾਬਾ ਗੁਰਦੇਵ ਸਿੰਘ ਅਹਿਮਦਪੁਰ, ਰਵੀ ਜਮਾਲਪੁਰ, ਇਕਬਾਲ ਜਮਾਲਪੁਰ, ਸੁਖਧੀਰ ਕੱਚਾ ਪੱਕਾ, ਹੈਪੀ ਲਖਣਾ ਵੀ ਹਾਜ਼ਰ ਸਨ |