05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

2027 ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਰਾਜਬੀਰ ਭੁੱਲਰ ਨੇ ਕੀਤਾ ਕਾਂਗਰਸੀ ਵਰਕਰਾਂ ਨੂੰ ਲਾਮਬੰਦ <br/>

Ad Position 21
No active advertisement
ਅਜੀਤ ਡੈਸਕ 02-06-2025
ਤਰਨ ਤਾਰਨ, 1 ਜੂਨ (ਪਰਮਜੀਤ ਜੋਸ਼ੀ)- ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋ ਕੇ ਰਹਿ ਗਈ ਹੈ ਕਿਉਂਕਿ ਨਾ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਕੋਈ ਵਿਕਾਸ ਕਾਰਜ ਹੋ ਰਿਹਾ ਹੈ ਅਤੇ ਨਾ ਹੀ ਲੋਕਾਂ ਨੂੰ ਕੋਈ ਸਹੂਲਤ ਦਿੱਤੀ ਜਾ ਰਹੀ ਹੈ | ਸਗੋਂ ਪਹਿਲਾਂ ਤੋਂ ਚੱਲ ਰਹੀਆਂ ਸਕੀਮਾਂ ਨੂੰ ਬੰਦ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਜਨਤਾ ਨਾਲ ਧਰੋਹ ਕਮਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜਬੀਰ ਸਿੰਘ ਭੁੱਲਰ ਨੇ ਵਾਰਡ ਨੰਬਰ 11 ਤੋਂ ਸਾਬਕਾ ਕੌਂਸਲਰ ਤਿਲਕ ਰਾਜ ਦੇ ਗ੍ਰਹਿ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਮੀਟਿੰਗ ਵਿੱਚ ਜਿੱਥੇ ਕਾਂਗਰਸੀ ਵਰਕਰਾਂ ਨੂੰ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਕਮਰ ਕੱਸੇ ਕਰਨ ਲਈ ਲਾਮਬੰਦ ਕੀਤਾ ਗਿਆ, ਉੱਥੇ ਹੀ ਸ਼ਹਿਰ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ | ਇਸ ਮੌਕੇ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਗੁਰੂ ਨਗਰੀ ਤਰਨ ਤਾਰਨ ਵਿਚ ਪਿਛਲੇ ਲੰਬੇ ਸਮੇਂ ਤੋਂ ਵਿਕਾਸ ਕਾਰਜ ਨਹੀਂ ਹੋ ਰਹੇ ਜਿਸਦਾ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹਲਕਾ ਵਿਧਾਇਕ ਦੀ ਨਲਾਇਕੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਨਗਰ ਕੌਂਸਲ ਦਾ ਅਹਿਮ ਰੋਲ ਹੁੰਦਾ ਹੈ ਅਤੇ ਜਿੰਨੇ ਵੀ ਵਿਕਾਸ ਕਾਰਜ ਹੁੰਦੇ ਹਨ ਨਗਰ ਕੌਂਸਲ ਉਹਨਾਂ ਦੀ ਨੁਮਾਇੰਦਗੀ ਕਰਦਾ ਹੈ ਲੇਕਿਨ ਬੜੇ ਸਿਤਮ ਦੀ ਗੱਲ ਹੈ ਕਿ ਨਗਰ ਕੌਂਸਲ ਨੂੰ ਅਜੇ ਤੱਕ ਪ੍ਰਧਾਨ ਹੀ ਨਸੀਬ ਨਹੀਂ ਹੋਇਆ | ਇਸ ਮੌਕੇ ਸਾਬਕਾ ਕੌਂਸਲਰ ਤਿਲਕ ਰਾਜ ਤੋਂ ਇਲਾਵਾ ਮੁਖਤਿਆਰ ਲਾਲ ਭਾਰਤੀ, ਡਾਕਟਰ ਰਾਜ, ਵਿਕਰਮਜੀਤ ਸਿੰਘ ਵਿੱਕੀ, ਹਰਭਜਨ ਸਿੰਘ, ਚਮਨ ਲਾਲ, ਤਰਸੇਮ ਸਿੰਘ, ਕੁਲਦੀਪ ਸ਼ਰਮਾ, ਗੁਰਪ੍ਰੀਤ ਗੋਪੀ, ਜਸਵੰਤ ਸਿੰਘ ਜੱਸਾ, ਅੰਗਰੇਜ ਸਿੰਘ ਖੱਬੇ ਏਬੀਟੀਸੀ ਟਰਾਂਸਪੋਰਟ ਵਾਲੇ, ਹੀਰਾ ਸਿੰਘ ਮੱਲ੍ਹੀ, ਬੌਬੀ ਤਖਤੁਚੱਕ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਅਪੋਲੋ ਹਸਪਤਾਲ ਅੰਮਿ੍ਤਸਰ ਨੇ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮਾਂ ਚਲਾਉਣ ਤੱਕ ਹੀ ਸੀਮਤ ਹੈ ਸਰਕਾਰ- ਸੈਣੀ <br/>
Ad Position 24