ਪੱਟੀ, 1 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸੰਸਥਾਵਾਂ ਦੀ ਸਿੱਖਿਆ ਸੰਸਥਾ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਅਕਾਦਮਿਕ ਸੈਸ਼ਨ 2025-26 ਦੀ ਪਹਿਲੀ ਮਾਪੇ- ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗੀਆ, ਜਿਸ ਦਾ ਉਦੇਸ਼ ਗਰਮੀਆਂ ਦੀਆਂ ਛੁੱਟੀਆ ਤੋਂ ਪਹਿਲਾ ਸੰਪਨ ਹੋਏ ਪੀਰੀਆਡਿਕ ਟੈਸਟ ਦਾ ਨਤੀਜਾ ਮਾਪਿਆਂ ਨਾਲ ਸਾਂਝਾ ਕਰਨਾ ਸੀ | ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੂੰ ਦੇਖਦੇ ਹੋਏ ਸੰਸਥਾਵਾਂ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਅਤੇ ਮੈਨੇਜਿੰਗ ਡਾਇਰੈਕਟਰ ਕਮ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਦੀ ਦੂਰ ਅੰਦੇਸ਼ੀ ਸੋਚ ਦੇ ਸਦਕੇ ਮੈਨੇਜਮੈਟ ਨੇ ਫੈਸਲਾ ਕੀਤਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਜਲ ਦੀ ਛਬੀਲ ਦਾ ਪ੍ਰਬੰਧ ਕੀਤਾ ਗਿਆ | ਜਿਸਦਾ ਸਾਰੇ ਹੀ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੇ ਅਨੰਦ ਉਠਾਇਆ | ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਡਾਇਰੈਕਟਰ ਸਤਿਅਮ ਭਾਰਦਵਾਜ ਅਤੇ ਮੈਡਮ ਸ਼ੂਭੀ ਭਾਰਦਵਾਜ ਨੇ ਦੱਸਿਆ ਕਿ ਸਾਡੀਆ ਸਾਰੀਆ ਸੰਸਥਾਵਾਂ ਵਿਚ ਸਾਰੇ ਹੀ ਧਰਮਾਂ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਹਰੇਕ ਧਰਮ ਨਾਲ ਸੰਬੰਧਿਤ ਸਾਰੇ ਹੀ ਤਿਉਹਾਰ ਅਤੇ ਗੁਰਪੂਰਬ ਪੂਰੀ ਸ਼ਰਧਾ ਨਾਲ ਮਨਾਏ ਜਾਂਦੇ ਹਨ, ਤਾਂ ਕਿ ਵਿਦਿਆਰਥੀਆਂ ਅੰਦਰ ਵੀ ਸਾਰੇ ਧਰਮਾਂ ਨਾਲ ਸੰਬੰਧਿਤ ਮੁਢਲੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ | ਇਸ ਮੌਕੇ ਪ੍ਰਬੰਧਕ ਨਰਿੰਦਰ ਸਿੰਘ, ਵਾਈਸ ਪਿ੍ੰਸੀਪਲ ਸੋਨੀਆ ਸ਼ਰਮਾ, ਮਨਿੰਦਰ ਕੌਰ, ਰੁਪਿੰਦਰ ਕੌਰ, ਮੈਡਮ ਮੰਜੂ, ਪਰਮਜੀਤ ਕੌਰ, ਦਲਜੀਤ ਸਿੰਘ ਅਤੇ ਸਕੂਲ ਦਾ ਸਮੁੱਚਾ ਸਟਾਫ ਵੀ ਹਾਜ਼ਰ ਸੀ |