14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਵੰਡਰਲੈਂਡ ਦਾ ਟੂਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 03-06-2025
ਗੋਇੰਦਵਾਲ ਸਾਹਿਬ, 2 ਜੂਨ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਦਾ ਟੂਰ ਹਰ ਸਾਲ ਦੀ ਤਰ੍ਹਾਂ ਜਲੰਧਰ ਸ਼ਹਿਰ ਦੇ ਨਜ਼ਦੀਕ ਵੰਡਰਲੈਂਡ ਵਿਖੇ ਗਿਆ, ਜਿੱਥੇ ਵਿਦਿਆਰਥੀਆਂ ਨੇ ਵਾਟਰ ਪਾਰਕ, ਆਧੁਨਿਕ ਤਰ੍ਹਾਂ ਦੇ ਝੂਲੇ, ਝਰਨਿਆਂ ਦੀ ਵਿਚ ਖ਼ੂਬ ਅਨੰਦ ਮਾਣਿਆ, ਸੰਸਥਾ ਵਲੋਂ ਹਰ ਸਾਲ ਛੁੱਟੀਆਂ ਵਿਚ ਵਿਦਿਆਰਥੀਆਂ ਦਾ ਵੱਖ-ਵੱਖ ਜਗ੍ਹਾ 'ਤੇ ਟੂਰ ਲਗਾਇਆ ਜਾਂਦਾ ਹੈ, ਤਾਂ ਜੋ ਬੱਚਿਆਂ ਵਿਚ ਪੜ੍ਹਾਈ ਲਈ ਨਵੀਂ ਊਰਜਾ ਪੈਦਾ ਹੋ ਸਕੇ | ਇਸ ਤੋਂ ਇਲਾਵਾ ਬੱਚਿਆਂ ਨੂੰ ਧਰਮ ਨਾਲ ਜੋੜਨ ਲਈ ਧਾਰਮਿਕ ਟੂਰ ਵੀ ਕਰਵਾਏ ਜਾਂਦੇ ਹਨ, ਜਿੰਨਾਂ ਵਿਚ ਬੱਚਿਆਂ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਜਾਂਦੇ ਹਨ | ਇਸ ਮੌਕੇ ਟੂਰ ਦੀ ਰਵਾਨਗੀ ਮੌਕੇ ਤੇ ਸਕੂਲ ਦੀ ਪਿ੍ੰਸੀਪਲ ਬਲਜੀਤ ਕੌਰ ਔਲਖ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿਣ ਦੀਆਂ ਸਖ਼ਤ ਹਦਾਇਤਾਂ ਕੀਤੀਆਂ | ਉਨ੍ਹਾਂ ਕਿਹਾ ਕਿ ਚੰਗੀ ਸੋਚ ਦੇ ਧਾਰਨੀ ਵਿਦਿਆਰਥੀ ਹਮੇਸ਼ਾਂ ਤਰੱਕੀ ਕਰਕੇ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਂਅ ਰੌਸ਼ਨ ਕਰਦੇ ਹਨ | ਇਸ ਤੋਂ ਪਹਿਲਾਂ ਸਕੂਲ ਦਾ ਪੰਜਵੀ, ਅੱਠਵੀਂ, ਦੱਸਵੀਂ, ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਸੀ, ਜਿਸ ਕਰਕੇ ਜਲਦੀ ਹੀ ਇਸ ਤਰ੍ਹਾਂ ਦਾ ਇਕ ਹੋਰ ਟੂਰ ਸੂਬੇ ਦੇ ਕਿਸੇ ਖੇਤਰ ਵਿਚ ਲਿਜਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸੈਮੀਨਾਰ <br/> ਅਗਲੀ ਖ਼ਬਰ ਸੜਕ ਹਾਦਸੇ ਦੇ ਸ਼ਿਕਾਰ ਦੁਰਗਾ ਦਾਸ ਲਈ ਐਮਰਜੈਂਸੀ ਖ਼ੂਨ ਦੇਣ ਲਈ ਪੁੱਜੇ ਇਲਾਕੇ ਦੇ ਨੌਜਵਾਨ <br/>
Ad Position 24