14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗੁਰਦੁਆਰਾ ਖੂਹ ਬਾਬੇ ਵਾਲਾ ਵਿਖੇ ਗੁਰਮਤਿ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 03-06-2025
ਫਤਿਆਬਾਦ, 2 ਜੂਨ (ਹਰਵਿੰਦਰ ਸਿੰਘ ਧੂੰਦਾ)-ਦੇਸ਼-ਵਿਦੇਸ਼ ਵਿਚ ਕਥਾ ਰਾਹੀਂ ਸਿੱਖ ਸੰਗਤਾ ਨੂੰ ਗੁਰਬਾਣੀ ਨਾਲ ਜੋੜ ਰਹੇ ਬਾਬਾ ਬਿੱਧੀ ਚੰਦ ਜੀ ਦੀ ਅੰਸ-ਬੰਸ 'ਚੋੋਂ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲਿਆ ਨੇ ਚੋਣਵੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਗੁਰਪੁਰਬ ਅਤੇ ਬਾਬਾ ਬਿੱਧੀ ਚੰਦ ਸੰਪ੍ਰਦਾਇ ਦੇ ਅਨਮੋਲ ਹੀਰੇ ਸੰਤ ਬਾਬਾ ਅਮਰਜੀਤ ਸਿੰਘ ਦੀ 16ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਚਾਰ ਜੂਨ ਬੁੱਧਵਾਰ ਸਵੇਰੇ 11 ਤੋਂ 4 ਵਜੇ ਤੱਕ ਹੋਣਗੇ, ਜਿਸ ਦੌਰਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸਿੰਘ ਸਾਹਿਬਾਨ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬਾਨ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਪੰਥ ਪ੍ਰਸਿਧ ਰਾਗੀ ਢਾਡੀ ਅਤੇ ਕਵੀਸ਼ਰੀ ਜਥੇ ਹਾਜਰ ਸੰਗਤਾ ਨੂੰ ਗੁਰਬਾਣੀ ਨਾਲ ਜੋੜਣਗੇ | ਸ਼ਾਮ ਨੂੰ ਪੰਜ ਵਜੇ ਕਬੱਡੀ ਦੀਆਂ ਵਰਲਡ ਫੇਮਸ ਟੀਮਾਂ ਦਾ ਮੈਚ ਹੋਵੇਗਾ | ਇਲਾਕੇ ਦੀਆਂ ਸੰਗਤਾਂ ਨੂੰ ਗੁਰਮਤਿ ਸਮਾਗਮ ਵਿਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਥਾਣੇਦਾਰ ਮਨਜਿੰਦਰ ਸਿੰਘ ਪਲਾਸੌਰ ਵਧੀਆਂ ਸੇਵਾਵਾਂ ਬਦਲੇ ਸਨਮਾਨਿਤ <br/> ਅਗਲੀ ਖ਼ਬਰ ਮਮਤਾ ਨਿਕੇਤਨ ਸਕੂਲ ਵਿਖੇ ਛਬੀਲ ਲਗਾਈ <br/>
Ad Position 24