ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਸੀ.ਆਈ.ਏ. ਵਿਖੇ ਤਾਇਨਾਤ ਥਾਣੇਦਾਰ ਮਨਜਿੰਦਰ ਸਿੰਘ ਵਧੀਆਂ ਸੇਵਾਵਾਂ ਨਿਭਾਉਣ ਬਦਲੇ ਪੰਜ ਹਜ਼ਾਰ ਰੁਪਏ ਨਗਦ ਰਾਸ਼ੀ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐੱਸ.ਐੱਸ.ਪੀ. ਅਭਿਮੰਨਿਉ ਰਾਣਾ ਨੇ ਕਿਹਾ ਕਿ ਸੀ.ਆਈ.ਏ. ਟੀਮ ਵਿਚ ਮਨਜਿੰਦਰ ਸਿੰਘ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਅਧੀਨ ਵੱਖ-ਵੱਖ ਥਾਵਾਂ 'ਤੇ ਵਾਪਰੀਆਂ ਘਟਨਾਵਾਂ ਨੂੰ ਹੱਲ ਕਰਨ ਲਈ ਪੂਰੀ ਮਸ਼ਤੈਦੀ ਨਾਲ ਕੰਮ ਕੀਤਾ ਹੈ | ਇਸ ਕੰਮ ਬਦਲੇ ਡੀ.ਜੀ.ਪੀ. ਪੰਜਾਬ ਵਲੋਂ ਏ ਕਲਾਸ ਸਾਰਟੀਫਿਕੇਟ ਅਤੇ ਨਕਦ 5 ਹਜ਼ਾਰ ਰੂਪਏ ਦੀ ਰਾਸ਼ੀ ਨਾਲ ਸਨਾਮਨਿਤ ਕੀਤਾ ਗਿਆ ਹੈ | ਇਸ ਮੌਕੇ ਐੱਸ.ਪੀ. ਇਨਵੈਸਟੀਗੇਸ਼ਨ ਅਜੈਰਾਜ ਸਿੰਘ ਮੌਜੂਦ ਸਨ |