14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਡਰੋਨ ਸਮੇਤ 6 ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-06-2025
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਡਰੋਨ ਅਤੇ ਮੋਟਰਸਾਈਕਲ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਐੱਸ.ਪੀ.(ਡੀ) ਅਜੇ ਰਾਜ ਸਿੰਘ ਦੀ ਅਗਵਾਈ ਵਿਚ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ, ਜਿਸ ਤਹਿਤ ਥਾਣਾ ਖੇਮਕਰਨ ਪੁਲਿਸ ਨੇ ਸਰਚ ਅਪਰੇਸ਼ਨ ਦੌਰਾਨ ਪਿੰਡ ਖੇਮਕਰਨ ਦੇ ਖੇਤਾਂ ਵਿਚੋਂ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ. ਵਲੋਂ ਇਕ ਸਾਂਝੇ ਸਰਚ ਅਪਰੇਸ਼ਨ ਦੌਰਾਨ ਪਿੰਡ ਡੱਲ ਦੇ ਖੇਤਾਂ ਵਿਚੋਂ 396 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਅਕਾਸ਼ਦੀਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਪਿੰਡ ਨੇੜੇ ਪਾਣੀ ਵਾਲੀ ਟੈਂਕੀ ਮੁਰਾਦਪੁਰ ਅਤੇ ਵਿਸ਼ਾਲ ਸਿੰਘ ਉਰਫ ਮੱਟੂ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਨੇੜੇ ਸਮਸਾਨ ਘਾਟ ਮੁਰਾਦਪੁਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਪਾਸੋਂ 21 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਪਲੈਂਡਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਪੁਲਿਸ ਨੇ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਹਰਜੀਤ ਸਿੰਘ ਵਾਸੀ ਪੱਤੀ ਸੱਦੋਕੀ ਚੋਹਲਾ ਸਾਹਿਬ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 21 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਵਿਖੇ ਕੇਵਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮੁੰਡਾਪਿੰਡ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਪੁਲਿਸ ਨੇ ਅਨਮੋਲਕ ਸਿੰਘ ਉਰਫ ਮੋਹਲੀ ਪੁੱਤਰ ਬਿੱਕਰ ਸਿੰਘ ਵਾਸੀ ਕੋਟਲੀ ਸਰੂ ਖਾਂ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 10 ਗ੍ਰਾਮ ਹੈਰਇਨ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਵਿਖੇ ਦਰਜ ਇਕ ਮਾਮਲੇ ਵਿਚ ਲੋੜੀਂਦੇ ਮੁਲਜ਼ਮ ਵਿਜੈ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਸਰਾਲੀ ਮੰਡ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਐੱਸ.ਐੱਸ.ਪੀ. ਰਾਣਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਏਅਰ ਕਰਾਫਟ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਫਰਦ ਕੇਂਦਰ ਮੁਲਾਜ਼ਮਾਂ ਕਲਮਛੋੜ ਹੜਤਾਲ ਨੂੰ ਲੈ ਕੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਥਾਣੇਦਾਰ ਮਨਜਿੰਦਰ ਸਿੰਘ ਪਲਾਸੌਰ ਵਧੀਆਂ ਸੇਵਾਵਾਂ ਬਦਲੇ ਸਨਮਾਨਿਤ <br/>
Ad Position 24