14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਦੁੱਧ ਵਾਲੀ ਬਲੈਰੋ ਗੱਡੀ ਦੀ ਟੱਕਰ ਨਾਲ ਇਕ ਦੀ ਮੌਤ, 2 ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 03-06-2025
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਦੁੱਧ ਵਾਲੀ ਬਲੈਰੋ ਗੱਡੀ ਦੇ ਚਾਲਕ ਵਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਗੱਡੀ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਹਰੀਕੇ ਵਿਖੇ ਲਵਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨੌਸ਼ਹਿਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ 31 ਮਈ ਨੂੰ ਉਸਦਾ ਚਾਚਾ ਗੁਰਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਨੌਸ਼ਿਹਰਾ ਪੰਨੂਆਂ ਜਿਸ ਨਾਲ ਗੁਰਦੇਵ ਸਿੰਘ ਪੁੱਤਰ ਦਿਲਬਾਗ ਸਿੰਘ ਅਤੇ ਉਸਦਾ ਲੜਕਾ ਗੁਰਪ੍ਰੀਤ ਸਿੰਘ ਵਾਸੀਆਨ ਨੌਸ਼ਿਹਰਾ ਪੰਨੂਆਂ ਜੋ ਕਿ ਸਰਕਾਰੀ ਹਾਈ ਸਕੂਲ ਪਨਗੋਟਾ ਵਿਖੇ ਟਾਇਲਾਂ ਲਗਾਉਣ ਦਾ ਕੰਮ ਕਰਦਾ ਸੀ | ਇਹ ਤਿੰਨੇ ਵਿਅਕਤੀ ਆਪਣੇ ਮੋਟਰਸਾਈਕਲ ਪੀ.ਬੀ.02 ਸੀ.ਜੇ. 7110 ਪਲਸਰ 'ਤੇ ਸ਼ਾਮ ਸਵਾ 7 ਵਜੇ ਆਪਣੇ ਪਿੰਡ ਉਹ ਆਪਣੇ ਵੱਖਰੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ | ਜਦੋੋਂ ਕੋਟਦਾਤਾ ਪੁੱਲ 'ਤੇ ਪੁੱਜੇ ਤਾਂ ਦਦੇਹਰ ਸਾਹਿਬ ਦੀ ਤਰਫੋ ਇਕ ਦੁੱਧ ਵਾਲੀ ਗੱਡੀ ਬਲੈਰੋ ਨੰਬਰੀ ਪੀ.ਬੀ.46 ਏ.ਕੇ.9673 ਜਿਸ ਨੂੰ ਬਲਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਠੱਠੀਆ ਖੁਰਦ ਚਲਾ ਰਿਹਾ ਸੀ ਨੇੇ ਤੇਜ਼ ਰਫਤਾਰ ਬਿਨਾਂ ਹਾਰਨ ਦਿੱਤੇ ਉਸਦੇ ਚਾਚਾ ਗੁਰਜੀਤ ਸਿੰਘ ਦੇ ਮੋਟਰਸਾਈਕਲ ਵਿਚ ਮਾਰਿਆ, ਜਿਸ ਨਾਲ ਉਨ੍ਹਾਂ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋ ਗਿਆ, ਜਿੰਨ੍ਹਾਂ ਨੂੰ ਸਿਵਲ ਹਸਪਤਾਲ ਤਰਨ ਤਾਰਨ ਦਾਖ਼ਲ ਕਰਵਾਇਆ ਗਿਆ | ਜਿੱਥੇ ਡਾਕਟਰਾਂ ਨੇ ਗੁਰਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਅਤੇ ਗੁਰਦੇਵ ਸਿੰਘ ਪੁੱਤਰ ਦਿਲਬਾਗ ਸਿੰਘ ਅਤੇ ਉਸਦਾ ਲੜਕਾ ਗੁਰਪ੍ਰੀਤ ਸਿੰਘ ਵਾਸੀਆਨ ਨੌਸ਼ਹਿਰਾ ਪੰਨੂਆਂ ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਰੈਫਰ ਕਰ ਦਿੱਤਾ | ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਡਰਾਈਵਰ ਬਲਦੇਵ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਯੂਨੀਅਨ ਦੇ ਪ੍ਰਧਾਨ 'ਤੇ ਹਮਲਾ ਕਰਨ ਵਾਲੇ ਹਮਲਾਵਰਾਂ 'ਚੋਂ ਇਕ ਕਾਬੂ <br/> ਅਗਲੀ ਖ਼ਬਰ ਤਿੰਨ ਵਿਅਕਤੀਆਂ ਦੀ ਕੁੱਟਮਾਰ ਮਾਮਲੇ 'ਚ ਚਾਰ ਖ਼ਿਲਾਫ਼ ਮਾਮਲਾ ਦਰਜ
Ad Position 24