14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਆੜ੍ਹਤੀ ਯੂਨੀਅਨ ਦੇ ਪ੍ਰਧਾਨ 'ਤੇ ਹਮਲਾ ਕਰਨ ਵਾਲੇ ਹਮਲਾਵਰਾਂ 'ਚੋਂ ਇਕ ਕਾਬੂ <br/>

Ad Position 21
No active advertisement
ਅਜੀਤ ਡੈਸਕ 03-06-2025
ਫਤਿਆਬਾਦ, 2 ਜੂਨ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਨਿਵਾਸੀ ਆੜ੍ਹਤੀ ਆਸ਼ੂ ਚੋਪੜਾ ਪੁੱਤਰ ਰਾਕੇਸ਼ ਕੁਮਾਰ ਚੋਪੜਾ ਅਤੇ ਜਸਕਰਨ ਸਿੰਘ ਪੁੱਤਰ ਗੁਪਾਲ ਸਿੰਘ, ਜਿਨਾਂ ਦੀ ਕਿ ਸਾਂਝੀ ਆੜ੍ਹਤ ਹੈ, ਜਿਨਾਂ ਵਲੋਂ ਜਿੰਮੀਂਦਾਰ ਸੁਖਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਪਿੰਡ ਭੈਲ ਢਾਏ ਵਾਲਾ ਨਾਲ ਪੈਸੇ ਦੇ ਲੈਣ-ਦੇਣ ਕਰਕੇ ਆਪਸ ਵਿਚ ਤੂੰ-ਤੂੰ, ਮੈਂ-ਮੈਂ ਹੋ ਗਈ | ਜਾਣਕਾਰੀ ਅਨੁਸਾਰ ਆਸ਼ੂ ਚੋਪੜਾ ਨੇ ਦੱਸਿਆ ਕਿ ਅਸੀਂ ਸੁਖਵਿੰਦਰ ਸਿੰਘ ਤੋਂ ਪੈਸੇ ਲੈਣੇ ਹਨ, ਜਦੋ ਪੈਸੇ ਮੰਗੇ ਤਾਂ ਤੂੰ-ਤੂੰ, ਮੈਂ-ਮੈਂ ਹੋ ਗਈ | ਜਦੋਂਕਿ ਆੜ੍ਹਤੀ ਜਸਕਰਨ ਸਿੰਘ ਜੱਸਾ ਨੂੰ ਪੈਸੇ ਦੇ ਲੈਣ-ਦੇਣ ਤੋਂ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ, ਜੋ ਕਿ ਅਮਿ੍ਤਸਰ ਦੇ ਇਕ ਹਸਪਤਾਲ ਵਿਚ ਦਾਖ਼ਲ ਹੈ ਅਤੇ ਹਮਲਾਵਰ ਸੱਟਾਂ ਮਾਰ ਕੇ ਫ਼ਰਾਰ ਹੋ ਗਏ ਸੀ, ਜਿਨਾਂ ਵਿਚੋਂ ਇਕ ਹਮਲਾਵਰ ਨੂੰ ਫਤਿਆਬਾਦ ਦੇ ਚੌਂਕੀ ਇੰਚਾਰਜ ਗੁਰਪਾਲ ਸਿੰਘ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਦੋਂਕਿ ਵਾਰਦਾਤ ਸੰਬੰਧੀ ਮੌਕੇ 'ਤੇ ਪੁੱਛਗਿੱਛ ਕਰਦੇ ਹੋਏ ਚੌਂਕੀ ਇੰਚਾਰਜ ਗੁਰਪਾਲ ਸਿੰਘ ਨੂੰ ਦੱਸਿਆ ਕਿ ਦੋਵੋਂੇ ਭਾਈਵਾਲ ਆਪਣੀ ਦੁਕਾਨ 'ਚ ਬੈਠੇ ਹੋਏ ਸਨ ਕਿ 15-20 ਵਿਅਕਤੀਆਂ ਨੇ ਉਨ੍ਹਾਂ ਦੀ ਆੜ੍ਹਤ 'ਤੇ ਆ ਕੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਜਸਕਰਨ ਸਿੰਘ ਜੱਸਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਖਡੂਰ ਸਾਹਿਬ ਵਿਖੇ ਹਸਪਤਾਲ ਦਾਖ਼ਲ ਕਰਾਉਣ ਲਈ ਲੈ ਕੇ ਗਏ, ਪਰ ਉਨ੍ਹਾਂ ਉਥੋਂ ਸਰਹਾਲੀ ਹਸਪਤਾਲ ਭੇਜ ਦਿੱਤਾ, ਜਿਥੋਂ ਉਨ੍ਹਾਂ ਵੀ ਅੰਮਿ੍ਤਸਰ ਰੈਫਰ ਕਰ ਦਿੱਤਾ | ਇਸ ਵਾਰਦਾਤ ਦੀ ਖ਼ਬਰ ਮਿਲਣ 'ਤੇ ਚੌਂਕੀ ਇੰਚਾਰਜ ਗੁਰਪਾਲ ਸਿੰਘ ਮੌਕੇ 'ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਦੂਜੇ ਮੁਲਜਮ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਏ.ਐੱਸ.ਆਈ. ਜਗਜੀਤ ਸਿੰਘ, ਏ.ਐੱਸ.ਆਈ. ਅਮਰਬੀਰ ਸਿੰਘ, ਏ.ਐੱਸ.ਆਈ. ਚਰਨਜੀਤ ਸਿੰਘ ਅਤੇ ਚਮਕੌਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਮਾਡਲ ਸਕੂਲ ਰੂਪਨਗਰ 'ਚ ਇੰਟਰ ਹਾਊਸ ਵਿਗਿਆਨ ਮੇਲਾ <br/> ਅਗਲੀ ਖ਼ਬਰ ਦੁੱਧ ਵਾਲੀ ਬਲੈਰੋ ਗੱਡੀ ਦੀ ਟੱਕਰ ਨਾਲ ਇਕ ਦੀ ਮੌਤ, 2 ਜ਼ਖ਼ਮੀ
Ad Position 24