14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 03-06-2025
ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹ੍ਹਾ ਤਰਨ ਤਾਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ ਅਤੇ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਸ਼ੱਕਰੀ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿਚ ਸੈਂਕੜੇ ਥਾਵਾਂ 'ਤੇ ਆਗੂਆਂ ਨੇ 15 ਦਿਨਾਂ ਵਾਲੀ ਮੀਟਿੰਗ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਤੇ ਉਨ੍ਹਾਂ ਦੇ ਮਸਲੇ ਸੁਣੇ | ਵੱਖ-ਵੱਖ ਥਾਵਾਂ ਤੋਂ ਵੱਖ-ਵੱਖ ਆਗੂ ਰੇਸ਼ਮ ਸਿੰਘ ਘੁਰਕਵਿੰਡ, ਜਰਨੈਲ ਸਿੰਘ ਨੂਰਦੀ, ਫਤਿਹ ਸਿੰਘ ਪਿੱਦੀ, ਹਰਬਿੰਦਰਜੀਤ ਸਿੰਘ ਕੰਗ, ਬਲਵਿੰਦਰ ਸਿੰਘ ਚੋਹਲਾ ਸਾਹਿਬ, ਰਣਯੋਧ ਸਿੰਘ ਗੱਗੋਬੂਆ ਨੇ ਮੀਟਿੰਗਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜਥੇਬੰਦੀ ਦੇ ਵਿਧਾਨ ਮੁਤਾਬਿਕ ਸਾਡੇ ਕੱਢੇ ਹੋਏ ਕਾਰਜਾਂ ਵਿਚੋਂ ਪਹਿਲਾ ਕਾਰਜ ਹਰ ਪਿੰਡ ਵਿਚ 15 ਦਿਨਾਂ ਵਾਲੀ ਮੀਟਿੰਗ ਕਰਕੇ ਲੋਕਾਂ ਨੂੰ ਜਾਗਰੂਕ ਕਰਨਾ ਹੈ | ਲੋਕਾਂ ਦੀ ਸ਼ਕਤੀ ਕਾਇਮ ਕਰਨੀ ਹੈ, ਲੋਕਾਂ ਨੂੰ ਇਕੱਠੇ ਕਰਕੇ ਸਰਕਾਰ ਜਿਹੜੀਆਂ ਲੋਕਾਂ ਖਿਲਾਫ਼ ਮਾੜੀਆਂ ਨੀਤੀਆਂ ਯੋਜਨਾਵਾਂ ਲੈ ਕੇ ਆ ਰਹੀ ਹੈ | ਉਨ੍ਹਾਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ, ਸਮਾਜ ਵਿਚ ਜੋ ਵਰਤੀਰਾ ਵਰਤਿਆ ਜਾ ਰਿਹਾ ਹੈ | ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ, ਕਈਆਂ ਮਾਵਾਂ ਦੇ ਪੁੱਤ, ਭੈਣਾਂ ਦੇ ਭਰਾ, ਪਤਨੀਆਂ ਦੇ ਪਤੀ ਇਸ ਨਸ਼ੇ ਦੀ ਭੇਟ ਹੇਠ ਚੜ ਗਏ ਹਨ | ਭਰੂਣ ਹੱਤਿਆ ਦਿਨ-ਬ-ਦਿਨ ਵਧਦੀ ਜਾ ਰਹੀ ਹੈ | ਦਾਜ ਦੇ ਲਾਲਚੀਆਂ ਵਲੋਂ ਧੀਆਂ ਦੇ ਕਤਲ ਕੀਤੇ ਜਾ ਰਹੇ ਹਨ, ਜਬਰ ਜਨਾਹ ਦੇ ਕੇਸ ਵਧਦੇ ਜਾ ਰਹੇ ਹਨ, ਬੇਰੋਜ਼ਗਾਰੀ ਕਰਕੇ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸਦੇ ਜਾ ਰਹੇ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਸਾਰੇ ਮਸਲਿਆਂ ਨੂੰ ਲੈ ਕੇ ਪਿੰਡਾਂ ਵਿਚ ਮੀਟਿੰਗ ਕਰਕੇ ਵੱਡੇ ਪੱਧਰ ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ ਅਤੇ ਇਹ ਪ੍ਰਣ ਕੀਤਾ ਗਿਆ ਕਿ ਇਹ ਮੀਟਿੰਗ ਹਰ ਮਹੀਨੇ ਵਿੱਚ ਦੋ ਵਾਰ ਲਾਜ਼ਮੀ ਕੀਤੀ ਜਾਵੇਗੀ | ਮਹੀਨੇ ਦੀ ਇਕ-ਦੋ ਤਰੀਕ ਅਤੇ 15-16 ਤਰੀਕ ਨੂੰ ਇਹ ਮੀਟਿੰਗ ਵਿਚ ਪਿੰਡਾਂ ਦੇ ਮਸਲਿਆਂ ਦੇ ਵਿਚਾਰ ਚਰਚਾ ਕੀਤੀ ਜਾਵੇਗੀ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ੋਨ ਬਾਬਾ ਦੀਪ ਸਿੰਘ ਜੀ ਵਲੋਂ ਮੀਟਿੰਗ ਅਗਲੀ ਖ਼ਬਰ ਪਾਵਰ ਕਾਲੋਨੀ ਲਾਗਿਓਾ ਲਾਵਾਰਸ ਲੜਕੀ ਮਿਲੀ
Ad Position 24