ਮੀਆਂਵਿੰਡ, 2 ਜੂਨ (ਸੰਧੂ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਭਾਜਪਾ ਪ੍ਰਧਾਨ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਮਾਨ ਸਰਕਾਰ ਇਕ ਵਾਅਦਾ ਪੂਰਾ ਨਹੀਂ ਕਰ ਸਕੀ | ਇਸ ਮੌਕੇ ਉਨ੍ਹਾਂ ਕੋਲ ਪਹੁੰਚੇ ਐੱਸ. ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਗੁਲਜ਼ਾਰ ਸਿੰਘ ਜਹਾਂਗੀਰ ਦੀ ਪ੍ਰੇਰਨਾ ਸਦਕਾ ਪਿੰਡ ਭੈਣੀ ਸਿੱਧਵਾਂ ਤੋਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸੁਰਜੀਤ ਸਿੰਘ, ਬਖਤੌਰ ਸਿੰਘ, ਹਰਬੰਸ ਸਿੰਘ ਭਾਜਪਾ ਵਿਚ ਸ਼ਾਮਿਲ ਹੋਏ | ਜਿੰਨ੍ਹਾਂ ਨੂੰ ਮੰਨਾ ਵਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੰਨਾ ਦੇ ਨਿੱਜੀ ਸਕੱਤਰ ਡਿੰਪੀ ਮੀਆਂਵਿੰਡ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਟਾਂਗਰੀ, ਸਰਕਲ ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਾਬਕਾ ਸਰਪੰਚ ਗੁਰਦੇਵ ਸਿੰਘ ਜਲਾਲਾਬਾਦ ਖੁਰਦ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਤੇ ਸਾਬਕਾ ਥਾਣੇਦਾਰ ਹੀਰਾ ਸਿੰਘ ਜਵੰਦਪੁਰ ਆਦਿ ਹਾਜ਼ਰ ਸਨ |