14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਕਿਸਾਨ ਆਗੂਆਂ ਦਿਆਲ ਸਿੰਘ ਮੀਆਂਵਿੰਡ ਦੀ ਸਿਹਤ ਦਾ ਹਾਲ ਜਾਣਿਆ

Ad Position 21
No active advertisement
ਅਜੀਤ ਡੈਸਕ 03-06-2025
ਮੀਆਂਵਿੰਡ, 2 ਜੂਨ (ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ, ਜਿਨ੍ਹਾਂ ਵਿਚ ਸਤਨਾਮ ਸਿੰਘ ਖੋਜਕੀਪੁਰ, ਜ਼ਿਲ੍ਹਾ ਆਗੂ ਬੀਬੀ ਰਣਜੀਤ ਕੌਰ ਕੱਲ੍ਹਾ, ਹਰਜਿੰਦਰ ਸਿੰਘ ਘੱਗੇ ਆਦਿ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਦੀ ਸਿਹਤ ਦਾ ਹਾਲ ਜਾਣਿਆ | ਇਸ ਮੌਕੇ ਹਰਜਿੰਦਰ ਸਿੰਘ ਘੱਗੇ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਦਿਆਲ ਸਿੰਘ ਦੀ ਸਿਹਤ ਕਾਫ਼ੀ ਖ਼ਰਾਬ ਚਲ ਰਹੀ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪ੍ਰਕਾਸ਼ ਵਤੀ ਹੈਲਥ ਕੇਅਰ ਹਸਪਤਾਲ ਜੰਡਿਆਲਾ ਗੁਰੂ ਵਿਖੇ ਦਾਖ਼ਲ ਕਰਵਾਇਆ ਗਿਆ ਸੀ | ਜਿੱਥੇ ਡਾਕਟਰਾਂ ਅਨੁਸਾਰ ਉਨ੍ਹਾਂ ਦੀ ਸਿਹਤ ਵਿਚ ਹੁਣ ਕਾਫ਼ੀ ਸੁਧਾਰ ਹੋ ਰਿਹਾ ਹੈ | ਉਨ੍ਹਾਂ ਦਿਆਲ ਸਿੰਘ ਦੇ ਜਲਦ ਠੀਕ ਹੋਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ | ਇਸ ਮੌਕੇ ਬਲਜਿੰਦਰ ਸਿੰਘ ਆਲਮਪੁਰ, ਮਨਜੀਤ ਸਿੰਘ ਵੈਰੋਵਾਲ, ਪਰਮਜੀਤ ਸਿੰਘ ਬਾਠ, ਬਿਕਰਮਜੀਤ ਮੀਆਂਵਿੰਡ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਲੋਕਾਂ ਦਾ 'ਆਪ' ਤੋਂ ਮੋਹ ਭੰਗ ਹੋਇਆ- ਜ਼ਿਲ੍ਹਾ ਪ੍ਰਧਾਨ ਮੰਨਾ <br/>
Ad Position 24