ਫਤਿਆਬਾਦ, 2 ਜੂਨ (ਹਰਵਿੰਦਰ ਸਿੰਘ ਧੂੰਦਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਖਡੂਰ ਸਾਹਿਬ ਦੇ ਅਧੀਨ ਆਉਂਦੇ ਇਕਾਈ ਲਾਲਪੁਰਾ 'ਚ ਕਿਸਾਨ ਆਗੂ ਪਾਖਰ ਸਿੰਘ ਲਾਲਪੁਰਾ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਚਰਚਾ ਕੀਤੀ | ਇਸ ਮੌਕੇ 'ਤੇ ਉਨ੍ਹਾਂ ਨੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਪਿੰਡਾਂ ਵਿਚ ਫੰਡਾਂ ਦੀ ਸਥਿਤੀ ਤੇ ਪਿੰਡਾਂ ਵਿਚ ਮਹੀਨਾਵਾਰੀ ਮੀਟਿੰਗ ਲਗਾਉਣ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਗੱਲਬਾਤ ਦੌਰਾਨ ਇਕਾਈ ਪਰਧਾਨ ਰਣਜੀਤ ਸਿੰਘ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਸਾਡੀਆਂ ਖੇਤੀ ਯੋਗ ਜ਼ਮੀਨਾਂ ਉਪਰ ਕਬਜ਼ਾ ਕਰਕੇ ਪੰਜਾਬ ਦੇ ਲੋਕਾਂ ਨੂੰ ਬੇਰੁਜ਼ਗਾਰ ਕਰਨਾ ਚਾਹੁੰਦੀ ਹੈ | ਵਲੰਟੀਅਰ ਹਰਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਲਈ ਸਾਨੂੰ ਆਪਣੇ ਪਿੰਡਾਂ ਵਿਚ ਮਜ਼ਦੂਰਾਂ, ਨੌਜਵਾਨਾਂ, ਦੁਕਾਨਦਾਰਾਂ ਅਤੇ ਬੀਬੀਆਂ ਦੀਆਂ ਕਮੇਟੀਆਂ ਬਣਾ ਕੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਬਨਾਉਣ ਚਾਹੀਦਾ ਹੈ, ਤਾਂ ਜੋਂ ਸਰਕਾਰਾਂ ਤੋਂ ਆਪਣੇ ਬਣਦੇ ਹੱਕ ਲੈ ਸਕੀਏ | ਗੱਲਬਾਤ ਦੌਰਾਨ ਸੱਕਤਰ ਹਰਜੀਤ ਸਿੰਘ ਰੰਧਾਵਾ ਨੇ ਕਿਹਾ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਜਿਵੇਂ ਪਿੰਡਾਂ ਵਿਚ ਜਬਰਨ ਚਿਪ ਵਾਲੇ ਮੀਟਰ ਲਗਾਉਣ ਸਬੰਧੀ, ਭਾਰਤ ਮਾਲਾ ਹਾਈਵੇ ਪ੍ਰਾਜੈਕਟ ਤਹਿਤ ਜਬਰਨ ਖੇਤੀ ਜ਼ਮੀਨਾਂ ਵਿਚੋੋਂ ਰੋਡ ਕੱਢਣ ਸਬੰਧੀ, ਨਾਜਾਇਜ਼ ਤੌਰ 'ਤੇ ਖੇਤੀ ਯੋਗ ਜ਼ਮੀਨਾਂ ਵਿਚੋੋਂ ਜਬਰਨ ਰੇਤਾ ਕੱਢਣ ਸਬੰਧੀ ਆਦਿ ਮੁੱਦਿਆਂ ਉੱਪਰ ਸੰਘਰਸ਼ਾਂ ਦੀ ਲੋੜ ਹੈ | ਇਸ ਮੌਕੇ ਖਜਾਨਚੀ ਹਰਜਿੰਦਰ ਸਿੰਘ, ਕਸ਼ਮੀਰ ਸਿੰਘ, ਪਰਮਜੀਤ ਸਿੰਘ, ਨਿਰਮਲ ਸਿੰਘ, ਗੁਰਭੇਜ ਸਿੰਘ, ਲੱਖਾ ਸਿੰਘ, ਕੁਲਦੀਪ ਸਿੰਘ, ਸਨਦੀਪ ਸਿੰਘ, ਕੁਲਵੰਤ ਸਿੰਘ, ਹੀਰਾ ਸਿੰਘ, ਜਸਪਾਲ ਸਿੰਘ, ਗੁਰਮੇਜ ਸਿੰਘ ਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ |