ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਭਾਰਤ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਵਿਚ ਬਿਰਾਜਮਾਨ ਭਾਜਪਾ ਸਰਕਾਰ ਵਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ | ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕਸਬਾ ਮੁਰਾਦਪੁਰ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਾਰਡ ਨੰਬਰ-14 ਅਤੇ 15 ਦੇ ਭਾਜਪਾ ਕੌਂਸਲਰ ਉਮੀਦਵਾਰਾਂ ਜੱਬਰ ਸਿੰਘ ਅਤੇ ਰਾਮੇਸ਼ ਕੁਮਾਰ ਅਤੇ ਉਨ੍ਹਾਂ ਦੀ ਭਾਜਪਾ ਟੀਮ ਦੇ ਉੱਦਮਾਂ ਸਦਕਾ ਡਿਜੀਟਲ ਆਨ ਲਾਈਨ ਕੈਂਪ ਲਗਾ ਕੇ ਮੌਕੇ ਤੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ, ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੌਰ 'ਤੇ ਲੋਕਾਂ ਨੂੰ ਮਿਲਦੀਆਂ ਹਨ, ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ | ਇਸੇ ਤਹਿਤ ਹੀ ਪਿੰਡਾਂ ਵਿਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਤੱਕ ਰੁਪਏ ਦਾ ਮੁਫ਼ਤ ਇਲਾਜ ਲਈ ਮੈਡੀਕਲ ਕਾਰਡ, ਕਿਸਾਨ ਸਨਮਾਨ ਨਿਧੀ, ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ, ਈ-ਸ਼੍ਰਮ ਕਾਰਡ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਐੱਨ. ਐੱਸ. ਏ. ਪੀ. ਤਹਿਤ ਪੈਨਸ਼ਨ, ਪ੍ਰਧਾਨ ਮੰਤਰੀ ਸੂਰਯਾ ਘਰ ਮੁਫ਼ਤ ਬਿਜਲੀ ਯੋਜਨਾ, ਟੂਰ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ ਤੇ ਹੀ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ, ਐੱਸ. ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਸਰਕਲ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਸੀਨੀਅਰ ਆਗੂ ਪਵਨ ਕੁੰਦਰਾ, ਸਕੱਤਰ ਸਵਿੰਦਰ ਸਿੰਘ ਪੰਨੂ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਬੌਬੀ ਮੁਰਾਦਪੁਰ, ਹੀਰਾ ਸਿੰਘ ਲਾਲਪੁਰ, ਸੰਨੀ ਮਸੀਹ, ਬਾਬਾ ਹਰਪ੍ਰੀਤ ਸਿੰਘ ਖਾਲਸਾ, ਪਰਮਜੀਤ ਸਿੰਘ, ਪੰਡਿਤ ਮਾਲੀ ਰਾਮ, ਨਿਸ਼ਾਨ ਸਿੰਘ ਗਿਆਨ ਢਾਬੇ ਵਾਲੇ, ਮਨੀ ਤਰਨਤਾਰਨ, ਰਾਮੇਸ਼ ਕਲਸੀ, ਨਾਨਕ ਚੰਦ, ਮਨਦੀਪ ਮੋਨੂ, ਕਸ਼ਮੀਰ ਸਿੰਘ ਮੁਰਾਦਪੁਰ, ਅਮਰੀਕ ਸਿੰਘ, ਜੱਸਾ ਸਿੰਘ ਤੇ ਸਰਬਜੀਤ ਸਿੰਘ ਆਦਿ ਮੌਜੂਦ ਸਨ |